*ਇੱਕ ਹਫ਼ਤੇ ਦੇ ਅੰਦਰ-ਅੰਦਰ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਹੈਰੋਇਨ ਦੀ ਕੁ" />
September 24, 2026 02:30:48

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

Sep23,2026 | Vazul Galhotra | Chandigarh


*ਇੱਕ ਹਫ਼ਤੇ ਦੇ ਅੰਦਰ-ਅੰਦਰ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਹੈਰੋਇਨ ਦੀ ਕੁੱਲ ਬਰਾਮਦਗੀ 74 ਕਿੱਲੋ ਤੱਕ ਪੁੱਜੀ*

*ਦੁਬਈ ਅਧਾਰਤ ਨਸ਼ਾ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਨ ਵਾਸੀ ਬਾਬਾ ਜੀਵਨ ਸਿੰਘ ਕਾਲੋਨੀ( ਅੰਮ੍ਰਿਤਸਰ ), ਦੀਪਕ ਬਖਸ਼ੀ ਵਾਸੀ ਪ੍ਰਤਾਪ ਬਾਜ਼ਾਰ( ਅੰਮ੍ਰਿਤਸਰ ), ਰਿਸ਼ਭ ਕੁਮਾਰ ਵਾਸੀ ਗੋਲਡਨ ਐਵੀਨਿਊ ( ਅੰਮ੍ਰਿਤਸਰ ) ਅਤੇ ਈਸ਼ਾਨ ਬੇਦੀ ਵਾਸੀ ਨਿਊ ਰਣਜੀਤ ਪੁਰਾ ( ਅੰਮ੍ਰਿਤਸਰ ) ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀਆਂ ਵੱਲੋਂ ਖੇਪਾਂ ਸਪਲਾਈ ਕਰਨ ਲਈ ਵਰਤੇ ਜਾ ਰਹੇ ਦੋ ਮੋਟਰਸਾਈਕਲਾਂ- ਕਾਲੇ ਰੰਗ ਦਾ ਸਪਲੈਂਡਰ (ਪੀਬੀ02-ਬੀਟੀ-3925) ਅਤੇ ਲਾਲ ਰੰਗ ਦਾ ਪੈਸ਼ਨ ਪਰੋ (ਪੀਬੀ02-ਸੀਐਲ-4487) ਨੂੰ ਵੀ ਜ਼ਬਤ ਕੀਤਾ ਹੈ।
ਇਸ ਤਾਜ਼ਾ ਬਰਾਮਦਗੀ ਨਾ ਸੀ.ਆਈ.ਅੰਮ੍ਰਿਤਸਰ ਨੇ ਮਹਿਜ਼ ਇੱਕ ਹਫਤੇ ਵਿੱਚ ਹੀ ਕੁੱਲ 74 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 27 ਕਿਲੋ, 10 ਕਿਲੋ ਅਤੇ 17 ਕਿਲੋ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਸਨ ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਦੁਬਈ ਸਥਿਤ ਇੱਕ ਨਸ਼ਾ ਤਸਕਰ ਵੱਲੋਂ ਆਪਣੇ ਪੰਜਾਬ-ਅਧਾਰਤ ਕਾਰਕੁਨਾਂ ਅਤੇ ਵਿਦੇਸ਼ੀ ਤਸਕਰਾਂ ਦੇ ਤਾਲਮੇਲ ਨਾਲ ਚਲਾਇਆ ਜਾ ਰਿਹਾ ਸੀ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀ ਸੀ.ਆਈ. ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਦੁਬਈ-ਅਧਾਰਤ ਤਸਕਰ ਦੇ ਸਾਥੀਆਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਇੱਕ ਵੱਡੀ ਖੇਪ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਜਾਤਾਲ ਦੇ ਸਰਹੱਦੀ ਖੇਤਰ ਤੋਂ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਲਈ ਅੰਮ੍ਰਿਤਸਰ ਦੇ ਦਾਣਾ ਮੰਡੀ, ਸਤਲਾਣੀ ਸਾਹਿਬ ਗੁਰਦੁਆਰੇ ਨੇੜਲੇ ਇਲਾਕੇ ਵਿੱਚ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਉਕਤ ਇਲਾਕੇ ਤੋਂ ਚਾਰ ਵਿਅਕਤੀਆਂ - ਰੋਹਨ, ਦੀਪਕ ਬਖਸ਼ੀ, ਰਿਸ਼ਭ ਅਤੇ ਈਸ਼ਾਨ ਬੇਦੀ - ਨੂੰ 20 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ।
ਡੀ.ਜੀ.ਪੀ. ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਅਤੇ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 61, ਮਿਤੀ 23-09-2026 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
*ਡੱਬੀ: ਚੌਥੀ ਵੱਡੀ ਬਰਾਮਦਗੀ*
16 ਸਤੰਬਰ, 2026: 27 ਕਿਲੋ ਹੈਰੋਇਨ ਅਤੇ ਇੱਕ ਆਧੁਨਿਕ ਵਿਦੇਸ਼ੀ .30 ਬੋਰ ਪੀਐਕਸ5 ਪਿਸਤੌਲ ਸਮੇਤ ਤਿੰਨ ਕਾਰਤੂਸਾਂ ਨਾਲ ਚਾਰ ਵਿਅਕਤੀ ਕਾਬੂ
18 ਸਤੰਬਰ, 2026: 10 ਕਿਲੋ ਹੈਰੋਇਨ ਨਾਲ ਇੱਕ ਵਿਅਕਤੀ ਗ੍ਰਿਫਤਾਰ
19 ਸਤੰਬਰ, 2026: 17 ਕਿਲੋ ਹੈਰੋਇਨ ਨਾਲ ਤਿੰਨ ਵਿਅਕਤੀ ਕਾਬੂ
23 ਸਤੰਬਰ, 2026: 20 ਕਿਲੋ ਹੈਰੋਇਨ ਨਾਲ ਚਾਰ ਵਿਅਕਤੀ ਗ੍ਰਿਫਤਾਰ

About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead