*ਪੁਲਿਸ ਟੀਮਾਂ ਨੇ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ*
* ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*ਯੁੱਧ ਨਸ਼ਿਆਂ ਵਿਰੁੱਧ ਦੇ 581ਵੇਂ ਦਿਨ 146 ਨਸ਼ਾ ਤਸਕਰ 11.7 ਕਿਲੋ ਹੈਰੋਇਨ ਸਮੇਤ ਕਾਬੂ*
ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 256ਵੇਂ ਦਿਨ ,ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
256ਵੇਂ ਦਿਨ, ਪੁਲਿਸ ਟੀਮਾਂ ਨੇ 275 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 75,810 ਗ੍ਰਿਫਤਾਰੀਆਂ ਹੋਈਆਂ ਹਨ।
ਇਸ ਤੋਂ ਇਲਾਵਾ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਤੌਰ ’ਤੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 581ਵੇਂ ਦਿਨ ਵੀ ਜਾਰੀ ਰੱਖਿਆ, ਜਿਸ ਤਹਿਤ ਅੱਜ 146 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 11.7 ਕਿਲੋ ਹੈਰੋਇਨ, 672 ਗ੍ਰਾਮ ਅਫੀਮ, 80 ਕਿਲੋ ਭੁੱਕੀ, 1699 ਨਸ਼ੀਲੀਆਂ ਗੋਲੀਆਂ ਅਤੇ 15,600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 581 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81,602 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)