*ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖ਼" />
October 5, 2026 03:39:03

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

Oct4,2026 | Vazul Galhotra | Chandigarh


*ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖ਼ਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ*

*ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਗੁਰਪ੍ਰੀਤ ਭੁੱਲਰ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ (28) ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਤਰਨ ਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਸਪਲਾਈ ਕਰਨ ਲਈ ਕਰਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖਤ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ ਅਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਏਕੇ-47 ਅਸਾਲਟ ਰਾਈਫਲ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ ਐਸ.ਪੀ. (ਜਾਂਚ) ਰਮਨਦੀਪ ਸਿੰਘ, ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ।
ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 425, ਮਿਤੀ 30-09-2026 ਨੂੰ ਅਸਲਾ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑