* — ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ ਹਾਸਲ ਕਰਕੇ ਸੂਬੇ ‘ਚ ਅੱਗੇ ਕਰਦੇ ਸਨ " />
November 2, 2026 15:00:10

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Nov1,2026 | Vazul Galhotra | Chandigarh

* — ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ ਹਾਸਲ ਕਰਕੇ ਸੂਬੇ ‘ਚ ਅੱਗੇ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ
— ਕੇਸ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਮੁਸਤਫ਼ਾਬਾਦ, ਅੰਮ੍ਰਿਤਸਰ ਦੇ ਵਸਨੀਕ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਧਿਰਾਂ ਨੂੰ ਸਪਲਾਈ ਕਰਦੇ ਸਨ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਕੁਝ ਅਣਪਛਾਤੇ ਵਿਅਕਤੀਆਂ ਨਾਲ ਰਲ ਕੇ ਹੈਰੋਇਨ ਦੀ ਨਾਜਾਇਜ਼ ਤਸਕਰੀ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੂਚਨਾ ਵਿੱਚ ਖ਼ਾਸ ਤੌਰ 'ਤੇ ਇਹ ਦੱਸਿਆ ਗਿਆ ਸੀ ਕਿ ਦੋਵਾਂ ਮੁਲਜ਼ਮਾਂ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਸ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਸੌਂਪਣ ਲਈ ਅੰਮ੍ਰਿਤਸਰ-ਬਟਾਲਾ ਰੋਡ ਵੱਲ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਛਾਪੇਮਾਰੀ ਕਰਕੇ ਮੁੱਧਲ ਬਾਈਪਾਸ ਨੇੜਿਓਂ ਦੋਵਾਂ ਸ਼ੱਕੀ ਮੁਲਜ਼ਮਾਂ ਨੂੰ 5 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ।
ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਅਤੇ ਸਮੁੱਚੇ ਨਸ਼ਾ ਤਸਕਰੀ ਨੈੱਟਵਰਕ ਦੇ ਖ਼ਾਤਮੇ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤੇ 29 ਤਹਿਤ ਮਿਤੀ 01-11-2026 ਨੂੰ ਐੱਫਆਈਆਰ ਨੰਬਰ 71 ਦਰਜ ਕੀਤੀ ਗਈ ਹੈ।

-------

Narcotics-Smuggling-Module-Busted-In-Amritsar-Two-Held-With-5kg-Heroin


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑