‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
298ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,287 ਹੋ ਗਈ ਹੈ।
ਇਸ ਤੋਂ ਇਲਾਵਾ 211 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 623ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋਗ੍ਰਾਮ ਹੈਰੋਇਨ, 569 ਗ੍ਰਾਮ ਅਫੀਮ, 351 ਨਸ਼ੀਲੀਆਂ ਗੋਲੀਆਂ ਅਤੇ 64,600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਸਿਰਫ਼ 623 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 92,757 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।----------
About Us
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)
Address
PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com