November 25, 2026 19:54:40

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

Nov25,2026 | Vazul Galhotra | Chandigarh


— ਗ੍ਰਿਫ਼ਤਾਰ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ: ਸੀਪੀ ਹਰਮਨਬੀਰ ਗਿੱਲ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 9 ਗੈਰ-ਕਾਨੂੰਨੀ ਪਿਸਤੌਲਾਂ, 1.313 ਕਿਲੋਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਮਨੀ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਲਾਲ (42) ਵਾਸੀ ਪਿੰਡ ਚੀਚਾ, ਅੰਮ੍ਰਿਤਸਰ; ਮਨਜੀਤ ਸਿੰਘ ਉਰਫ਼ ਬੀਟਾ (33) ਵਾਸੀ ਪਿੰਡ ਹੇਰ, ਅੰਮ੍ਰਿਤਸਰ; ਜਸਬੀਰ ਸਿੰਘ ਉਰਫ਼ ਬੌਬੀ (24) ਅਤੇ ਗੁਰਲਾਲ ਸਿੰਘ (26), ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਸ਼ੁਭਮ ਭੰਡਾਰੀ (32) ਵਾਸੀ ਗਵਾਲ ਵਾਲੀ, ਅੰਮ੍ਰਿਤਸਰ; ਗੁਰਭੇਜ ਸਿੰਘ ਉਰਫ਼ ਭੇਜਾ (33) ਵਾਸੀ ਰਾਜਾਸਾਂਸੀ, ਅੰਮ੍ਰਿਤਸਰ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ (18) ਵਾਸੀ ਪਿੰਡ ਨੌਸ਼ਹਿਰਾ ਢੱਲਾ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮ.ਐਮ. ਗਲੌਕ, ਇੱਕ 9 ਐਮ.ਐਮ. ਪੀਐਕਸ5 ਸਟੌਰਮ, ਚਾਰ .30 ਬੋਰ, ਇੱਕ .32 ਬੋਰ ਸ਼ਾਮਲ ਹਨ। ਇਸ ਤੋਂ ਇਲਾਵਾ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਬੈਠੇ ਹੈਂਡਲਰਾਂ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਸਨ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ, ਪੁਲਿਸ ਟੀਮਾਂ ਨੇ ਪੁਖ਼ਤਾ ਸੂਚਨਾ 'ਤੇ ਕਾਰਵਾਈ ਕਰਦਿਆਂ ਰੋਸ਼ਨ ਲਾਲ ਨੂੰ 1.313 ਕਿਲੋਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ।
ਉਨ੍ਹਾਂ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ, ਥਾਣਾ ਛੇਹਰਟਾ ਦੀਆਂ ਟੀਮਾਂ ਨੇ ਖੁਫ਼ੀਆ ਸੂਚਨਾ 'ਤੇ ਕਾਰਵਾਈ ਕਰਦਿਆਂ ਮਨਜੀਤ ਸਿੰਘ ਉਰਫ਼ ਬੀਟਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸੇ ਤਰ੍ਹਾਂ ਤੀਜੇ ਆਪ੍ਰੇਸ਼ਨ ਵਿੱਚ, ਟੀਮਾਂ ਨੇ ਜਸਬੀਰ ਸਿੰਘ ਉਰਫ਼ ਬੌਬੀ, ਗੁਰਲਾਲ ਸਿੰਘ ਅਤੇ ਸ਼ੁਭਮ ਭੰਡਾਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਸੀਪੀ ਨੇ ਦੱਸਿਆ ਕਿ ਚੌਥੇ ਆਪ੍ਰੇਸ਼ਨ ਵਿੱਚ, ਥਾਣਾ ਰਣਜੀਤ ਐਵੇਨਿਊ ਦੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਇਸ ਸਬੰਧੀ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਕੇਸ ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਬੀ, 21-ਸੀ, 27-ਏ ਅਤੇ 29 ਤਹਿਤ ਐਫ.ਆਈ.ਆਰ. ਨੰਬਰ 282 ਮਿਤੀ 12.11.2026; ਅਸਲਾ ਐਕਟ ਦੀ ਧਾਰਾ 25 ਅਤੇ 25(6,7,8) ਤਹਿਤ ਐਫ.ਆਈ.ਆਰ. ਨੰਬਰ 289 ਮਿਤੀ 16.11.2026; ਅਸਲਾ ਐਕਟ ਦੀ ਧਾਰਾ 25 ਅਤੇ 25(6,7,8) ਤਹਿਤ ਐਫ.ਆਈ.ਆਰ. ਨੰਬਰ 291 ਮਿਤੀ 18.11.2026 ਅਤੇ ਚੌਥਾ ਕੇਸ ਥਾਣਾ ਰਣਜੀਤ ਐਵੇਨਿਊ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫ.ਆਈ.ਆਰ. ਨੰਬਰ 173 ਮਿਤੀ 20.11.2026 ਨੂੰ ਦਰਜ ਕੀਤਾ ਗਿਆ ਹੈ।--------------

Seven-Held-With-9-Pistols-1-3kg-Heroin-60k-Drug-Money-In-Amritsar


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑