February 16, 2026 09:01:31

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

Apr6,2025 | Meenu Galhotra | Fazilka

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਹਨਾਂ ਫੈਸਲਿਆਂ ਤਹਿਤ ਫ਼ਾਜ਼ਿਲਕਾ ਹਲਕੇ ਦੇ 8 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਹਲਕੇ ਵਿੱਚ 3 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵਲੋਂ 07 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ।

ਜਿਕਰ ਯੋਗ ਹੈ ਕਿ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪਿੰਡ ਬਕੈਣ ਵਾਲਾ, ਜੰਡ ਵਾਲਾ ਮੀਰਾ ਸਾਂਗਲਾ, ਖਿਓ ਵਾਲੀ ਢਾਬ ਅਤੇ ਕਬੂਲ ਸ਼ਾਹ ਖੁਬਣ ਦੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣਾ ਹੈ। ਇਸੇ ਤਰ੍ਹਾਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਪਿੰਡ ਆਲਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਅਤੇ ਪਿੰਡ ਘੱਟਿਆਂਵਾਲੀ ਬੋਦਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣਾ ਹੈ।

ਵਿਧਾਇਕ ਸਵਨਾ ਅਤੇ ਵਿਧਾਇਕ ਗੋਲਡੀ ਕੰਬੋਜ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ 07 ਅਪ੍ਰੈਲ 2025 ਤੋਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਮੁਹੱਈਆ ਹੋਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।

Punjab-Is-Changing-With-The-Punjab-Education-Revolution-The-Face-Of-Government-Schools-Has-Changed-Due-To-The-Development-oriented-Thinking-Of-Chief-Minister-Bhagwant-Mann


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead