February 16, 2026 08:58:53

ਡਾ. ਏਵੀਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Aug18,2025 | Meenu Galhotra | Ludhiana

ਡਾ. ਏਵੀਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਜਿਹੜੇ ਈਸਾ ਨਗਰੀ ਪੁੱਲੀ ਵਿਖੇ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥਣਾ ਰੰਗ ਬਰੰਗੀਆਂ ਪੁਸ਼ਾਕਾਂ ਵਿੱਚ ਪਹੁੰਚੀਆਂ ਸਨ।

ਇਸ ਮੌਕੇ ਸੰਬੋਧਨ ਕਰਦੇ ਹੋਏ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਸਮੂਹ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਇਹ ਤਿਉਹਾਰ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਾ ਹੈ। ਸਾਨੂੰ ਸਾਰਿਆਂ ਨੂੰ ਇੱਕ ਦੂਜੇ ਦੇ ਤਿਉਹਾਰਾਂ ਵਿੱਚ ਸ਼ਰੀਕ ਹੋਣਾ ਚਾਹੀਦਾ ਹੈ।

ਉੱਥੇ ਹੀ, ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਕਿਹਾ ਕਿ ਸਕੂਲ ਵੱਲੋਂ ਹਰ ਤਿਉਹਾਰ ਨੂੰ ਬੜੇ ਹੀ ਉਤਸਾਹ ਨਾਲ ਮਨਾਇਆ ਜਾਂਦਾ ਹੈ। ਅੱਜ ਤੀਆਂ ਦੇ ਤਿਉਹਾਰ ਮੌਕੇ ਸਕੂਲੀ ਵਿਦਿਆਰਥਣਾਂ ਵੱਲੋਂ ਰੰਗ ਬਿਰੰਗੀਆਂ ਪੁਸ਼ਾਕਾ ਪਾ ਕੇ ਇਸ ਤਿਉਹਾਰ ਨੂੰ ਮਨਾਇਆ ਗਿਆ ਹੈ। ਇਸ ਮੌਕੇ ਵਿਦਿਆਰਥਨਾਂ ਵੱਲੋਂ ਢੋਲ ਦੀ ਥਾਪ ਤੇ ਗਿੱਧਾ ਵੀ ਪਾਇਆ ਗਿਆ।

ਜਿੱਥੇ ਹੋਰਨਾਂ ਤੋਂ ਇਲਾਵਾ, ਅਮਿਤਾ ਆਰ ਸਿੰਘ, ਦਮਨਜੀਤ ਕੌਰ, ਰਜਨੀ, ਰਿਤਿਕਾ, ਸ਼ਿੰਪੀ, ਸੋਨੀਆ ਅਤੇ ਹਰਸ਼ ਬਾਲਾ ਵੀ ਮੌਜੂਦ ਰਹੇ।

Teej-Festival-Celebrated-At-Dr-A-v-m-Public-Senior-Secondary-School


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead