February 16, 2026 09:01:01

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

Jan23,2026 | Meenu Galhotra/Anupam | Chandigarh

*ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ*
*ਵਿਸ਼ਵ ਪੱਧਰ 'ਤੇ ਅਕਾਦਮਿਕ ਸਹਿਯੋਗ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕੇਗਾ ਅਤੇ ਆਲਮੀ ਤਜਰਬਾ ਵਧਾਏਗਾ: ਹਰਜੋਤ ਸਿੰਘ ਬੈਂਸ*
*ਹਰਜੋਤ ਸਿੰਘ ਬੈਂਸ ਵੱਲੋਂ ਕੌਮਾਂਤਰੀ ਭਾਈਵਾਲੀ ਰਾਹੀਂ ਸਿੱਖਿਆ ਸੁਧਾਰਾਂ ‘ਤੇ ਜ਼ੋਰ*


ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ।
ਸੂਬੇ ਦੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪ੍ਰਤੱਖ ਗਵਾਹੀ ਭਰਦੇ ਇਸ ਸਮਝੌਤੇ 'ਤੇ ਹਸਤਾਖ਼ਰ ਕਰਨ ਸਬੰਧੀ ਸਮਾਗਮ ਇਥੇ ਪੰਜਾਬ ਭਵਨ ਵਿਖੇ ਕਰਵਾਇਆ ਗਿਆ। ਇਸ ਸਹਿਯੋਗ ਦਾ ਉਦੇਸ਼ ਅਕਾਦਮਿਕ ਅਦਾਨ-ਪ੍ਰਦਾਨ, ਸਾਂਝੀਆਂ ਖੋਜ ਪਹਿਲਕਦਮੀਆਂ, ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਸਿੱਖਿਆ, ਸਿਖਲਾਈ ਅਤੇ ਖੋਜ ਵਿੱਚ ਵਿਸ਼ਵਵਿਆਪੀ ਉੱਤਮ ਅਭਿਆਸਾਂ ਨੂੰ ਅਪਨਾਉਣ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੌਮਾਂਤਰੀ ਅਕਾਦਮਿਕ ਭਾਈਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਿੱਖਿਆ ਸੁਧਾਰ ਏਜੰਡੇ ਦਾ ਕੇਂਦਰੀ ਧੁਰਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਬਿਜ਼ਨਸ ਸਕੂਲ ਸਿਡਨੀ ਵਰਗੀਆਂ ਵਿਸ਼ਵ ਪੱਧਰੀ ਨਾਮਵਰ ਸੰਸਥਾਵਾਂ ਨਾਲ ਸਹਿਯੋਗ ਪੰਜਾਬ ਦੇ ਤਕਨੀਕੀ ਅਦਾਰਿਆਂ ਵਿੱਚ ਸਿੱਖਿਆ ਅਤੇ ਖੋਜ ਦੇ ਮਿਆਰ ਵਿੱਚ ਮਹੱਤਵਪੂਰਨ ਵਾਧਾ ਕਰੇਗਾ। ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਸਮਝੌਤੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੋਵਾਂ ਲਈ ਉੱਨਤ ਅਤੇ ਸਹਿਯੋਗੀ ਖੋਜ, ਸਾਂਝੀ ਪ੍ਰਕਾਸ਼ਨਾ, ਨਵੀਨਤਾ-ਆਧਾਰਤ ਪ੍ਰਾਜੈਕਟਾਂ ਅਤੇ ਕੌਮਾਂਤਰੀ ਖੋਜ ਤੱਕ ਪਹੁੰਚ ਲਈ ਵਿਸ਼ਾਲ ਸੰਭਾਵਨਾਵਾਂ ਦੇ ਰਾਹ ਖੋਲ੍ਹੇਗਾ।
ਸਹਿਯੋਗ ਦੇ ਦੀਰਘਕਾਲੀ ਤੇ ਉਸਾਰੂ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਸ਼ਵਵਿਆਪੀ ਭਾਈਵਾਲੀ ਵਿਦਿਆਰਥੀਆਂ ਲਈ ਆਲਮੀ ਤਜਰਬਾ, ਉਦਯੋਗ-ਮੁਖੀ ਸਿਖਲਾਈ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ, ਇੰਟਰਨਸ਼ਿਪ ਅਤੇ ਪਲੇਸਮੈਂਟ ਦੇ ਮੌਕੇ ਪ੍ਰਦਾਨ ਕਰਕੇ ਕਰੀਅਰ ਲਈ ਨਵੇਂ, ਬਿਹਤਰ ਅਤੇ ਵਿਸ਼ਾਲ ਮੌਕੇ ਪੈਦਾ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਅਕਾਦਮਿਕ ਅਦਾਨ-ਪ੍ਰਦਾਨ ਪ੍ਰੋਗਰਾਮਾਂ, ਸਮਰੱਥਾ ਨਿਰਮਾਣ ਪਹਿਲਕਦਮੀਆਂ ਅਤੇ ਅੰਤਰਰਾਸ਼ਟਰੀ ਖੋਜ ਤੇ ਵਿਕਾਸ ਗਤੀਵਿਧੀਆਂ ਵਿੱਚ ਭਾਗੀਦਾਰੀ ਫੈਕਲਟੀ ਮੈਂਬਰਾਂ ਲਈ ਵੀ ਵਧੇਰੇ ਲਾਹੇਵੰਦ ਸਾਬਤ ਹੋਵੇਗੀ।
ਪੰਜਾਬ ਸਰਕਾਰ ਦੀ ਦੂਰ-ਅੰਦੇਸ਼ ਸੋਚ ਦੁਹਰਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰ 'ਤੇ ਢੁਕਵੇਂ ਹੁਨਰਾਂ, ਖੋਜ ਰੁਝਾਨਾਂ ਅਤੇ ਪੇਸ਼ੇਵਰ ਯੋਗਤਾ ਨਾਲ ਲੈਸ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲੇ ਦੇ ਯੋਗ ਹੋ ਸਕਣ।
ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਯੂ.ਬੀ.ਐਸ.ਐਸ. ਆਸਟ੍ਰੇਲੀਆ ਨਾਲ ਆਈ.ਕੇ.ਜੀ.ਪੀ.ਟੀ.ਯੂ. ਜਲੰਧਰ ਦਰਮਿਆਨ ਭਾਈਵਾਲੀ ਨਾ ਸਿਰਫ਼ ਦੋ ਵੱਡੀਆਂ ਸਿੱਖਿਆ ਸੰਸਥਾਵਾਂ ਦਰਮਿਆਨ ਗਿਆਨ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ, ਸਗੋਂ ਆਸਟ੍ਰੇਲੀਆ ਦੇ ਉਚੇਰੀ ਸਿੱਖਿਆ ਈਕੋ-ਸਿਸਟਮ ਵਿੱਚ ਆਈ.ਕੇ.ਜੀ. ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਿੱਖਿਆ ਅਨੁਭਵ ਦੇ ਪਸਾਰ ਨੂੰ ਵੀ ਮਜ਼ਬੂਤੀ ਦੇਵੇਗੀ।
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਰਣਨੀਤਕ ਅਕਾਦਮਿਕ ਭਾਈਵਾਲੀ ਦੀ ਸ਼ੁਰੂਆਤ ਕਰਨ ਵਾਲੇ ਇਸ ਸਮਝੌਤੇ 'ਤੇ ਆਈ.ਕੇ.ਜੀ.ਪੀ.ਟੀ.ਯੂ. ਜਲੰਧਰ ਦੇ ਵਾਈਸ-ਚਾਂਸਲਰ ਡਾ. ਸੁਸ਼ੀਲ ਮਿੱਤਲ ਅਤੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਦੇ ਪ੍ਰੈਜ਼ੀਡੈਂਟ ਗੈਰੀ ਮਲਹੋਤਰਾ ਨੇ ਰਸਮੀ ਤੌਰ 'ਤੇ ਦਸਤਖ਼ਤ ਕੀਤੇ।
ਇਸ ਮੌਕੇ ਬੋਲਦਿਆਂ ਗੈਰੀ ਮਲਹੋਤਰਾ ਨੇ ਵਿਦਿਆਰਥੀਆਂ ਵਿੱਚ ਨਵੀਨ ਖੋਜਾਂ, ਉੱਦਮਤਾ ਅਤੇ ਗਲੋਬਲ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਵਿਸ਼ਵ-ਪੱਧਰੀ ਸੰਸਥਾਵਾਂ ਨਾਲ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਨੇ ਸੂਬੇ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀ ਤਕਨੀਕੀ ਸਿੱਖਿਆ ਅਤੇ ਖੋਜ ਉੱਤਮਤਾ ਦੇ ਕੇਂਦਰ ਵਿੱਚ ਬਦਲਣ ਦੇ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਅਨੁਸਾਰ ਕੌਮਾਂਤਰੀ ਤੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਪ੍ਰਤੀ ਆਈ.ਕੇ.ਜੀ.ਪੀ.ਟੀ.ਯੂ. ਦੀ ਵਚਨਬੱਧਤਾ ਨੂੰ ਦੁਹਰਾਇਆ।

Mann-Government-Strengthens-Punjab-s-March-Towards-World-class-Education


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead