May 15, 2026 13:39:49

*ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਵਿਖੇ ਨਵੇਂ ਬਣੇ ਆਧੁਨਿਕ ਕਮਰੇ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ*

May2,2026 | Meenu Galhotra | Dhuri

*ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਵਿਸ਼ਵਪੱਧਰੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਅਰਮੈਨ ਦਲਵੀਰ ਸਿੰਘ ਢਿੱਲੋਂ*

ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਅਗਾਂਹਵਧੂ ਸੋਚ, ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਵਿਖੇ ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਦੇਖ ਰੇਖ ਹੇਠ ਕਰੀਬ 25 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕੀਤਾ।
ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਸਿੱਖਿਆ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੇ ਮੁਕਾਬਲੇ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।
ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅੰਮ੍ਰਿਤਪਾਲ ਸਿੰਘ ਘਨੌਰੀ, ਪ੍ਰਿੰਸੀਪਲ ਖੁਸ਼ਦੀਪ ਗੋਇਲ, ਬਲਾਕ ਸੰਮਤੀ ਸ਼ੇਰਪੁਰ ਦੇ ਵਾਈਸ ਚੇਅਰਮੈਨ ਰਮਨਦੀਪ ਕੌਰ, ਸਿੱਖਿਆ ਵਿਭਾਗ ਵੱਲੋਂ ਬਲਾਕ ਨੋਡਲ ਅਫ਼ਸਰ ਗੁਰਿੰਦਰ ਸਿੰਘ ਅਤੇ ਲੈਕਚਰਾਰ ਅਮਨਦੀਪ ਸਿੰਘ ਪਾਠਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਜੱਸੀ, ਲੈਕਚਰਾਰ ਮਨੋਜ ਸ਼ਰਮਾ, ਸੁਖਵਿੰਦਰ ਸਿੰਘ ਜਹਾਂਗੀਰ, ਅਮਰੀਕ ਸਿੰਘ ਡੀਪੀਈ, ਜਸਦੇਵਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਅਖ਼ੀਰ ਵਿੱਚ ਸਕੂਲ ਮੁਖੀ ਖੁਸ਼ਦੀਪ ਗੋਇਲ ਨੇ ਆਏ ਹੋਏ ਸਮੂਹ ਪਤਵੰਤੇ ਸੱਜਣਾਂ ਅਤੇ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

-school-Of-Eminence-Ghanouri-Kalan-Gets-Major-Infrastructure-Boost-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead