ਬ੍ਰਮ ਵਿਧਾਇਕ ਬ੍ਰਮ
October 3, 2026 04:35:03

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਜਿੰਪਾ ਨੇ ਚੌਹਾਲ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

Aug1,2026 | Meenu Galhotra | Hoshiarpur

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਲਈ ਸਿੱਖਿਆ ਦੀ ਮਹੱਤਤਾ ਬਾਰੇ ਦੱਸਦਿਆਂ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਵਧੀਆ ਵਿੱਦਿਅਕ ਮਾਹੌਲ ਵੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਤਾਂ ਜੋ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਸਾਧਨਾਂ ਦੀ ਘਾਟ ਕਾਰਨ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰਨ ਅਤੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਬਲਾਕ ਪ੍ਰਧਾਨ ਬਖ਼ਤਾਵਰ ਸਿੰਘ, ਸਰਪੰਚ ਜੀਵਨ ਕੁਮਾਰ, ਕਾਰਜਕਾਰੀ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਬਰਿਆਣਾ, ਅੰਕੁਰ ਸ਼ਰਮਾ (ਨੋਡਲ ਅਫ਼ਸਰ ਸਵੀਪ, ਹੁਸ਼ਿਆਰਪੁਰ) ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

Under-the-education-revolution-campaign-mla-jimpa-distributed-school-bags-to-the-students-of-chauhal-school-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑