October 10, 2026 03:48:07

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

Oct9,2026 | Meenu Galhotra | Chandigarh

*•ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪਹਿਲੇ ਸਥਾਨ 'ਤੇ; ਭਗਵੰਤ ਮਾਨ ਸਰਕਾਰ ਹੁਣ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੰਮ ਕਰ ਰਹੀ ਹੈ: ਹਰਜੋਤ ਸਿੰਘ ਬੈਂਸ*
*•ਸਾਡਾ ਸਾਂਝਾ ਟੀਚਾ 'ਰੰਗਲਾ ਪੰਜਾਬ' ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਸਫ਼ਲ ਹੋਣ ਦਾ ਬਰਾਬਰ ਮੌਕਾ ਪ੍ਰਾਪਤ ਹੋਵੇ: ਹਰਜੋਤ ਸਿੰਘ ਬੈਂਸ*
*•ਅਸੀਂ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਅਤੇ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨ ਲਈ ਮਾਪਿਆਂ ਨਾਲ ਮਿਲ ਕੇ ਕੰਮ ਕਰਾਂਗੇ: ਹਰਜੋਤ ਸਿੰਘ ਬੈਂਸ*
*•ਮਾਪਿਆਂ ਨੇ ਬੱਚਿਆਂ ਦੀ ਸਿੱਖਿਆ ਵਿੱਚ ਹੋਈ ਪ੍ਰਗਤੀ ਨੂੰ ਦੇਖਿਆ ਅਤੇ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ*
*•ਔਰਤਾਂ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ; ਵਿੱਤੀ ਸਹਾਇਤਾ ਉਨ੍ਹਾਂ ਨੂੰ ਵਧੇਰੇ ਆਤਮ-ਨਿਰਭਰ ਬਣਨ ਵਿੱਚ ਮਦਦ ਕਰ ਰਹੀ ਹੈ: ਹਰਜੋਤ ਸਿੰਘ ਬੈਂਸ*
*•ਕੈਬਨਿਟ ਮੰਤਰੀਆਂ ਅਤੇ 'ਆਪ' ਵਿਧਾਇਕਾਂ ਨੇ ਪੰਜਾਬ ਭਰ ਵਿੱਚ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਅਧਿਕਾਰੀਆਂ ਵੱਲੋਂ 2,000 ਸਕੂਲਾਂ ਦਾ ਦੌਰਾ*
ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੇ ਸਰਕਾਰ ਦੇ ਉਸ ਉਪਰਾਲੇ ਨੂੰ ਦਰਸਾਉਂਦੀ ਹੈ ਜਿਸ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ 'ਨੰਬਰ 1' ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਅਤੇ ਪਰਿਵਾਰਾਂ ਨਾਲ ਮਿਲ ਕੇ ਕੰਮ ਕਰਨ 'ਤੇ ਧਿਆਨ ਕੇਂਦਰਿਤ ਕਰਦਿਆਂ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨਾ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ।
ਸੂਬੇ ਭਰ ਦੇ ਸਕੂਲਾਂ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਕੈਬਨਿਟ ਮੰਤਰੀਆਂ ਅਤੇ 'ਆਪ' ਵਿਧਾਇਕਾਂ ਨੇ ਸ਼ਮੂਲੀਅਤ ਕੀਤੀ, ਜਦਕਿ ਵਿਭਾਗੀ ਅਧਿਕਾਰੀਆਂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਲਗਭਗ 2,000 ਸਕੂਲਾਂ ਦਾ ਦੌਰਾ ਕੀਤਾ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੈਗਾ ਪੀ.ਟੀ.ਐਮ. ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਸਰਕਾਰੀ ਸਕੂਲਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਸੂਬਾ ਪੱਧਰੀ ਉਪਰਾਲੇ ਨੂੰ ਸਫਲ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੂੰ ਵੀ ਵਧਾਈ ਦਿੱਤੀ।
ਸਿੱਖਿਆ ਮੰਤਰੀ ਨੇ ਕਿਹਾ, "ਭਗਵੰਤ ਮਾਨ ਸਰਕਾਰ ਚਾਹੁੰਦੀ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭਾਈਵਾਲ ਬਣਨ। ਅਸੀਂ ਸਿੱਖਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ, ਬੱਚਿਆਂ ਨੂੰ ਅੱਗੇ ਵਧਣ ਵਿੱਚ ਮਦਦ ਕਰਨ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਕੰਮ ਕਰਾਂਗੇ। ਸਾਡਾ ਟੀਚਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣਾ ਅਤੇ ਹਰ ਬੱਚੇ ਲਈ ਬਿਹਤਰ ਮੌਕੇ ਯਕੀਨੀ ਬਣਾਉਣਾ ਹੈ।"
ਉਨ੍ਹਾਂ ਕਿਹਾ, "ਮੈਗਾ ਪੀ.ਟੀ.ਐਮ. ਪੰਜਾਬ ਸਰਕਾਰ ਦੀ ਇੱਕ ਵਿਲੱਖਣ ਪਹਿਲਕਦਮੀ ਹੈ, ਜਿਸਦਾ ਉਦੇਸ਼ ਸਾਡੇ ਬੱਚਿਆਂ ਲਈ ਬਿਹਤਰ ਭਵਿੱਖ ਯਕੀਨੀ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਮੰਚ 'ਤੇ ਲਿਆਉਣਾ ਹੈ। ਅਸੀਂ ਚਾਹੁੰਦੇ ਹਾਂ ਕਿ ਮਾਪੇ ਇਹ ਸਮਝਣ ਕਿ ਉਨ੍ਹਾਂ ਦੇ ਬੱਚੇ ਕਿਵੇਂ ਤਰੱਕੀ ਕਰ ਰਹੇ ਹਨ ਅਤੇ ਉਹ ਅਧਿਆਪਕਾਂ ਨਾਲ ਮਿਲ ਕੇ ਆਪਣੇ ਬੱਚਿਆਂ ਨੂੰ ਹੋਰ ਬਿਹਤਰ ਪ੍ਰਦਰਸ਼ਨ ਕਰਨ ਵਿੱਚ ਮਦਦ ਕਰਨ। ਸਾਡਾ ਸਾਂਝਾ ਟੀਚਾ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਸਫਲ ਹੋਣ ਦਾ ਬਰਾਬਰ ਮੌਕਾ ਪ੍ਰਾਪਤ ਹੋਵੇ।"
*21 ਲੱਖ ਮਾਪੇ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਵਿੱਚ ਹੋਏ ਸ਼ਾਮਲ*
'ਹਰ ਦਿਨ, ਇੱਕ ਕਦਮ ਅੱਗੇ' ਵਿਸ਼ੇ ਹੇਠ ਕਰਵਾਈ ਇਸ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੂੰ ਅਧਿਆਪਕਾਂ ਨਾਲ ਗੱਲਬਾਤ ਕਰਨ, ਆਪਣੇ ਬੱਚਿਆਂ ਦੇ ਰਿਪੋਰਟ ਕਾਰਡ ਦੇਖਣ ਅਤੇ ਉਨ੍ਹਾਂ ਦੀ ਵਿੱਦਿਅਕ ਪ੍ਰਗਤੀ, ਹਾਜ਼ਰੀ ਅਤੇ ਸੁਧਾਰ ਦੀ ਲੋੜ ਵਾਲੇ ਪਹਿਲੂਆਂ ਬਾਰੇ ਚਰਚਾ ਕਰਨ ਦਾ ਮੌਕਾ ਮਿਲਿਆ। ਅਧਿਆਪਕਾਂ ਨੇ ਮਾਪਿਆਂ ਨੂੰ ਅਜਿਹੇ ਵਿਹਾਰਕ ਸੁਝਾਅ ਵੀ ਦਿੱਤੇ ਜਿਨ੍ਹਾਂ ਨਾਲ ਉਹ ਘਰ ਵਿੱਚ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਕਰ ਸਕਦੇ ਹਨ।
ਇਹ ਪਹਿਲਕਦਮੀ ਸਿੱਖਿਆ ਸੁਧਾਰਾਂ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣ ਪ੍ਰਤੀ ਭਗਵੰਤ ਮਾਨ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਪਰਿਵਾਰਾਂ ਅਤੇ ਅਧਿਆਪਕਾਂ ਨੂੰ ਇੱਕ ਮੰਚ 'ਤੇ ਲਿਆ ਕੇ, ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਸਕੂਲਾਂ ਵਿੱਚ ਕੀਤੇ ਗਏ ਸੁਧਾਰਾਂ ਨਾਲ ਬੱਚਿਆਂ ਲਈ ਬਿਹਤਰ ਸਿੱਖਿਆ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਲਈ ਮਜ਼ਬੂਤ ਵਿਦਿਅਕ ਨੀਂਹ ਰੱਖੀ ਜਾਵੇ।
ਇਨ੍ਹਾਂ ਮੀਟਿੰਗਾਂ ਰਾਹੀਂ ਮਾਪਿਆਂ ਨੂੰ ਸਕੂਲ ਸਿੱਖਿਆ ਵਿਭਾਗ ਦੀਆਂ ਵਿਦਿਆਰਥੀ-ਪੱਖੀ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਵਿਕਾਸ ਵਿੱਚ ਸਹਿਯੋਗ ਦੇਣ ਲਈ ਸਕੂਲ ਪ੍ਰਬੰਧਨ ਕਮੇਟੀਆਂ ਦੇ ਯੋਗਦਾਨ ਨੂੰ ਵੀ ਮਾਨਤਾ ਦਿੱਤੀ ਗਈ।
*ਪੰਜਾਬ ਸਿੱਖਿਆ ਖੇਤਰ ਵਿੱਚ ਮੋਹਰੀ, ਸਰਕਾਰ ਦਾ ਟੀਚਾ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣਾ*
ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਮੁੱਖ ਕੇਂਦਰ ਪੜ੍ਹਾਈ ਦੇ ਨਤੀਜਿਆਂ ਵਿੱਚ ਸੁਧਾਰ ਕਰਨਾ, ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੱਚਿਆਂ ਨੂੰ ਸਫ਼ਲਤਾ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ। ਸਰਕਾਰ ਦਾ ਉਦੇਸ਼ ਆਪਣੀਆਂ ਸਿੱਖਿਆ ਪ੍ਰਾਪਤੀਆਂ ਨੂੰ ਹੋਰ ਅੱਗੇ ਵਧਾਉਣਾ ਅਤੇ ਆਪਣੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣਾ ਹੈ।
ਮੈਗਾ ਪੀ.ਟੀ.ਐੱਮ. ਇਸੇ ਕੋਸ਼ਿਸ਼ ਦਾ ਹਿੱਸਾ ਹੈ, ਜਿਸ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪ੍ਰਗਤੀ ਸਮਝਣ, ਧਿਆਨ ਦੇਣ ਯੋਗ ਖੇਤਰਾਂ 'ਤੇ ਚਰਚਾ ਕਰਨ ਅਤੇ ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਦੀ ਪੜ੍ਹਾਈ ਵਿੱਚ ਸੁਧਾਰ ਲਈ ਕੰਮ ਕਰਨ ਦਾ ਮੌਕਾ ਮਿਲਦਾ ਹੈ। ਸਰਕਾਰ ਦਾ ਜ਼ੋਰ ਇਸ ਗੱਲ 'ਤੇ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਆਏ ਬਦਲਾਅ ਨੂੰ ਦੇਖ ਸਕਣ।
*ਮਾਪਿਆਂ ਨੇ ਸਿੱਖਿਆ ਸੁਧਾਰਾਂ ਅਤੇ ਭਲਾਈ ਸਕੀਮਾਂ ਬਾਰੇ ਤਜ਼ਰਬੇ ਕੀਤੇ ਸਾਂਝੇ*
ਮੈਗਾ ਪੀ.ਟੀ.ਐੱਮ. ਵਿੱਚ ਹਿੱਸਾ ਲੈਣ ਵਾਲੇ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਅਤੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤੇ 'ਮੁੱਖ ਮੰਤਰੀ ਸਿਹਤ ਯੋਜਨਾ' ਸਮੇਤ ਹੋਰ ਭਲਾਈ ਪਹਿਲਕਦਮੀਆਂ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ।
ਇੱਕ ਮਹਿਲਾ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮਹੀਨਾਵਾਰ ਵਿੱਤੀ ਸਹਾਇਤਾ ਨਾਲ ਘਰੇਲੂ ਖਰਚਿਆਂ ਨੂੰ ਸੰਭਾਲਣ ਅਤੇ ਬੱਚਿਆਂ ਦੀਆਂ ਸਿੱਖਿਆ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ, "ਇਸ ਪੈਸੇ ਨਾਲ ਕਾਪੀਆਂ, ਸਕੂਲ ਦਾ ਸਾਮਾਨ ਅਤੇ ਹੋਰ ਜ਼ਰੂਰੀ ਲੋੜਾਂ ਦੇ ਖਰਚਿਆਂ ਵਿੱਚ ਮਦਦ ਮਿਲਣ ਦੇ ਨਾਲ-ਨਾਲ ਆਰਥਿਕ ਆਜ਼ਾਦੀ ਵੀ ਮਿਲੇਗੀ।"
ਇੱਕ ਹੋਰ ਮਾਪੇ ਨੇ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕਾਂ ਨਾਲ ਨਿਯਮਤ ਤਾਲਮੇਲ ਕਰਕੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪ੍ਰਗਤੀ ਸਮਝਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਕਿ ਬੱਚੇ ਨੂੰ ਕਿੱਥੇ ਹੋਰ ਮਦਦ ਦੀ ਲੋੜ ਹੈ, ਅਧਿਆਪਕਾਂ ਨਾਲ ਮਿਲ ਕੇ ਕੰਮ ਕਰਨਾ ਅਤੇ ਘਰ ਵਿੱਚ ਸਹਿਯੋਗ ਦੇਣਾ ਆਸਾਨ ਹੋ ਜਾਂਦਾ ਹੈ।
ਇੱਕ ਮਾਪੇ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਗੰਭੀਰ ਬੀਮਾਰੀਆਂ ਜਾਂ ਹਸਪਤਾਲ ਵਿੱਚ ਦਾਖਲ ਹੋਣ ਦੌਰਾਨ ਪਰਿਵਾਰ ਦੀ ਬਚਤ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ, "ਯੋਗ ਇਲਾਜ ਲਈ ਵੱਡੀ ਰਕਮ ਦਾ ਪ੍ਰਬੰਧ ਨਾ ਕਰਨ ਦੀ ਚਿੰਤਾ ਤੋਂ ਮੁਕਤ ਹੋ ਕੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਹ ਆਪਣੇ ਬੱਚਿਆਂ ਦੀ ਸਿੱਖਿਆ ਬਿਨਾਂ ਕਿਸੇ ਖਰਚੇ ਦੀ ਚਿੰਤਾ ਤੋਂ ਜਾਰੀ ਰੱਖ ਸਕਣਗੇ।"
ਇੱਕ ਹੋਰ ਮਾਪੇ ਨੇ ਮੈਗਾ ਪੀ.ਟੀ.ਐੱਮ. ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਰਿਵਾਰਾਂ ਨੂੰ ਹਾਜ਼ਰੀ, ਜਮਾਤ ਦੀ ਕਾਰਗੁਜ਼ਾਰੀ ਅਤੇ ਪੜ੍ਹਾਈ ਵਿੱਚ ਆਉਂਦੀਆਂ ਮੁਸ਼ਕਲਾਂ ਬਾਰੇ ਸਿੱਧੇ ਅਧਿਆਪਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਨਾਲ ਮਾਪੇ ਕੇਵਲ ਪ੍ਰੀਖਿਆਵਾਂ ਦੇ ਸਮੇਂ ਹੀ ਨਹੀਂ, ਸਗੋਂ ਸਾਲ ਭਰ ਆਪਣੇ ਬੱਚਿਆਂ ਦੀ ਸਿੱਖਿਆ ਦੀ ਪ੍ਰਗਤੀ ਬਾਰੇ ਜਾਣ ਸਕਦੇ ਹਨ।
ਮਾਪਿਆਂ ਨੇ ਕਿਹਾ ਕਿ ਘਰੇਲੂ ਵਿੱਤ ਅਤੇ ਸਿਹਤ ਸੰਭਾਲ ਨਾਲ ਜੁੜੀਆਂ ਸਿੱਖਿਆ ਪਹਿਲਕਦਮੀਆਂ ਅਤੇ ਭਲਾਈ ਸਕੀਮਾਂ ਨਾਲ ਪਰਿਵਾਰ ਆਪਣੇ ਬੱਚਿਆਂ ਦੇ ਭਵਿੱਖ 'ਤੇ ਵਧੇਰੇ ਧਿਆਨ ਕੇਂਦਰਿਤ ਕਰ ਸਕਦੇ ਹਨ।
ਭਗਵੰਤ ਮਾਨ ਸਰਕਾਰ ਨੇ 'ਪੰਜਾਬ ਸਿੱਖਿਆ ਕ੍ਰਾਂਤੀ' ਨੂੰ ਮਜ਼ਬੂਤ ਕਰਨ, ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਲਈ ਮਾਪਿਆਂ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਟੀਚੇ ਨਾਲ, ਸਰਕਾਰ ਦਾ ਉਦੇਸ਼ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਦੇ ਨਿਰਮਾਣ ਵਿੱਚ ਮਿਆਰੀ ਸਿੱਖਿਆ ਨੂੰ ਤਰਜ਼ੀਹੀ ਤੌਰ ਉਤੇ ਯਕੀਨੀ ਬਣਾਉਣਾ ਹੈI

About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑