ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਰੈਪਰ ਹਨੀ ਸਿੰਘ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ 'ਚ ਸਨ। ਹਨੀ ਸਿੰਘ ਦੇ ਤਲਾਕ ਨੂੰ ਲੈ ਕੇ ਇੱਕ ਅਪਡੇਟ ਸਾਹਮਣੇ ਆਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਹਨੀ ਸਿੰਘ ਅਤੇ ਸ਼ਾਲਿਨੀ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦਾ 12 ਸਾਲਾਂ ਦਾ ਰਿਸ਼ਤਾ ਖਤਮ ਹੋ ਗਿਆ ਹੈ। ਕੋਰਟ ਵਿੱਚ ਕੇਸ ਚੱਲਣ ਦੌਰਾਨ ਦੋਵਾਂ ਵੱਲੋਂ ਕਈ ਤਰ੍ਹਾਂ ਦੇ ਆਰੋਪ ਵੀ ਲਗਾਏ ਗਏ ਸਨ। ਹਨੀ ਸਿੰਘ ‘ਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ ਅਤੇ ਰੈਪਰ ਦੇ ਪਰਿਵਾਰ ਤੇ ਵੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੀ ਗੱਲ ਵੀ ਕਹੀ ਗਈ ਸੀ। ਸ਼ਾਲਿਨੀ ਵੱਲੋਂ ਘਰੇਲੂ ਹਿੰਸਾ ਦਾ ਕੇਸ ਵਾਪਸ ਲੈਣ ਤੋਂ ਬਾਅਦ ਹੁਣ ਅਦਾਲਤ ਨੇ ਦੋਵਾਂ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ।
Rapper-Honey-Singh-s-12-year-old-Relationship-With-Shalini-Broke-Up
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)