ਬਾਲੀਵੁੱਡ ਅਭਿਨੇਤਾ ਵਿੱਕੀ ਕੌਸ਼ਲ ਦੀ ਫਿਲਮ 'ਸਾਮ ਬਹਾਦਰ' ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 'ਸਾਮ ਬਹਾਦਰ' ਨੇ ਰਿਲੀਜ਼ ਦੇ ਪਹਿਲੇ ਦਿਨ 6.25 ਕਰੋੜ ਦੀ ਕਮਾਈ ਕੀਤੀ ਸੀ।'ਸਾਮ ਬਹਾਦਰ' ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਸੁਰਖੀਆਂ 'ਚ ਸੀ। ਫਿਲਮ ਦਾ ਨਿਰਦੇਸ਼ਨ ਮੇਘਨਾ ਗੁਲਜ਼ਾਰ ਨੇ ਕੀਤਾ ਹੈ।
'ਸਾਮ ਬਹਾਦਰ' ਦਾ ਬਾਕਸ ਆਫਿਸ ਕਲੈਕਸ਼ਨ
'ਸਾਮ ਬਹਾਦਰ' ਦੇ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ ਪਹਿਲੇ ਦਿਨ 6.25 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਸੀ। ਵਿੱਕੀ ਕੌਸ਼ਲ ਦੀ ਫਿਲਮ ਨੇ ਪਹਿਲੇ ਨੌਂ ਦਿਨਾਂ 'ਚ 49.5 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਹੁਣ ਦਸਵੇਂ ਦਿਨ ਦੀ ਕਮਾਈ ਦੇ ਅੰਕੜੇ ਸਾਹਮਣੇ ਆ ਗਏ ਹਨ। ਇੰਡਸਟਰੀ ਟ੍ਰੈਕਰ ਸੈਕਨਿਲਕ ਦੀ ਰਿਪੋਰਟ ਮੁਤਾਬਕ 'ਸਾਮ ਬਹਾਦਰ' ਨੇ ਰਿਲੀਜ਼ ਦੇ 10ਵੇਂ ਦਿਨ ਯਾਨੀ ਦੂਜੇ ਐਤਵਾਰ 7.5 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਇਸ ਦੇ ਨਾਲ ਹੀ 'ਸਾਮ ਬਹਾਦਰ' ਨੇ ਆਪਣੀ ਰਿਲੀਜ਼ ਦੇ 10 ਦਿਨਾਂ 'ਚ 56.55 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)