April 2, 2026 15:58:45

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

Mar31,2026 | Anupam | Chandigarh

*30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਗਏ; ਪੰਜਾਬ ਦਾ ਟੀਚਾ 65 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥਕੇਅਰ ਦੇਣਾ ਹੈ: ਡਾ. ਬਲਬੀਰ ਸਿੰਘ*
*ਪੰਜਾਬ ਬਜਟ 2026-27 ਵਿੱਚ 2000 ਕਰੋੜ ਰੁਪਏ ਦਾ ਰਾਖਵਾਂਕਰਨ ਯੂਨੀਵਰਸਲ ਹੈਲਥਕੇਅਰ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਡਾ. ਬਲਬੀਰ ਸਿੰਘ*


ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ ਸਕੀਮ ਦੇ 5 ਲੱਖ ਰੁਪਏ ਦੇ ਕਵਰ ਨੂੰ ਦੁੱਗਣਾ ਕਰਦੀ ਹੈ ਅਤੇ ਸਾਰੇ ਵਸਨੀਕਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਂਦੀ ਹੈ।
ਇੱਕ ਵੱਡੇ ਮੀਲ ਪੱਥਰ ਵਜੋਂ, ਸੂਬੇ ਵਿੱਚ ਹੁਣ ਤੱਕ 30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੀ ਲਗਭਗ ਅੱਧੀ ਆਬਾਦੀ ਨੂੰ ਸੁਰੱਖਿਅਤ ਸਿਹਤ ਕਵਰ ਮਿਲ ਗਿਆ ਹੈ। ਕਾਰਡ ਬਣਾਉਣ ਦੀ ਇਹ ਵੱਡੀ ਗਿਣਤੀ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ।
ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ਵਿੱਚ ਇਸ ਯੋਜਨਾ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਸਿਹਤ ਸਹੂਲਤਾਂ ਨੂੰ ਸਰਕਾਰ ਦੇ ਸ਼ਾਸਨ ਮਾਡਲ ਦਾ ਕੇਂਦਰੀ ਥੰਮ੍ਹ ਬਣਾਉਂਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਇਸ ਤਬਦੀਲੀ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “30 ਲੱਖ ਤੋਂ ਵੱਧ ਸਿਹਤ ਕਾਰਡਾਂ ਦੀ ਰਜਿਸਟ੍ਰੇਸ਼ਨ ਦੇ ਨਾਲ, ਪੰਜਾਬ ਜਨਤਕ ਸਿਹਤ ਸੰਭਾਲ ਵਿੱਚ ਇੱਕ ਨਵਾਂ ਮਿਆਰ ਸਥਾਪਤ ਕਰ ਰਿਹਾ ਹੈ। ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹਾਂ ਜੋ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਅਤੇ ਨਕਦ ਰਹਿਤ ਇਲਾਜ ਮੁਹੱਵੀਆ ਕਰਵਾ ਰਿਹਾ ਹੈ। ਇਹ ਨਾ ਸਿਰਫ਼ ਆਰਥਿਕ ਰੁਕਾਵਟਾਂ ਨੂੰ ਦੂਰ ਕਰ ਰਿਹਾ ਹੈ, ਸਗੋਂ ਹਰ ਨਾਗਰਿਕ ਲਈ ਸਨਮਾਨ ਅਤੇ ਸਮੇਂ ਸਿਰ ਇਲਾਜ ਦੀ ਗਰੰਟੀ ਵੀ ਦੇ ਰਿਹਾ ਹੈ।”
ਇਸ ਯੋਜਨਾ ਦੇ ਤੇਜ਼ੀ ਨਾਲ ਪਸਾਰ ਲਈ ਪਿੰਡਾਂ, ਮੰਡੀਆਂ, ਸਕੂਲਾਂ, ਕਾਲਜਾਂ, ਹਸਪਤਾਲਾਂ, ਫੈਕਟਰੀਆਂ ਅਤੇ ਜਨਤਕ ਥਾਵਾਂ 'ਤੇ ਸਿਹਤ ਕੈਂਪਾਂ ਰਾਹੀਂ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਗਿਆ ਹੈ। ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ 'ਤੇ ਲਗਾਤਾਰ ਰਜਿਸਟ੍ਰੇਸ਼ਨ ਅਤੇ ਘਰ-ਘਰ ਜਾ ਕੇ ਪਹੁੰਚ ਕਰਨ ਨਾਲ ਹਰ ਵਰਗ ਦੇ ਲੋਕਾਂ ਨੂੰ ਇਸ ਦਾ ਲਾਭ ਮਿਲਣਾ ਯਕੀਨੀ ਹੋਇਆ ਹੈ।
ਜਿਵੇਂ-ਜਿਵੇਂ ਇਸ ਯੋਜਨਾ ਦਾ ਦਾਇਰਾ ਵਧ ਰਿਹਾ ਹੈ, ਇਸਦੇ ਵਰਤੋਂ ਦੇ ਰੁਝਾਨ ਜ਼ਮੀਨੀ ਪੱਧਰ 'ਤੇ ਪੈਣ ਵਾਲੇ ਪ੍ਰਭਾਵ ਨੂੰ ਦਰਸਾਉਂਦੇ ਹਨ। ਸਭ ਤੋਂ ਵੱਧ ਲਏ ਜਾਣ ਵਾਲੇ ਇਲਾਜਾਂ ਵਿੱਚ ਡਾਇਲਸਿਸ, ਦਿਲ ਦੀਆਂ ਪ੍ਰਕਿਰਿਆਵਾਂ ਜਿਵੇਂ ਕਿ ਐਂਜੀਓਪਲਾਸਟੀ, ਗੋਡੇ ਬਦਲਣ ਵਰਗੀਆਂ ਆਰਥੋਪੀਡਿਕ ਸਰਜਰੀਆਂ, ਕੈਂਸਰ ਦਾ ਇਲਾਜ, ਅਤੇ ਹਾਦਸਿਆਂ ਤੇ ਜਾਨਵਰਾਂ ਦੇ ਕੱਟਣ ਵਰਗੇ ਐਮਰਜੈਂਸੀ ਕੇਸ ਸ਼ਾਮਲ ਹਨ।
ਇਸ ਯੋਜਨਾ ਦੀ ਪਹੁੰਚ ਹਰ ਉਮਰ ਦੇ ਲੋਕਾਂ ਅਤੇ ਗੰਭੀਰ ਬਿਮਾਰੀਆਂ ਤੱਕ ਫੈਲੀ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ 1 ਸਾਲ ਦੇ ਬੱਚੇ ਨੂੰ ਨਿਮੋਨੀਆ ਦਾ ਸਮੇਂ ਸਿਰ ਇਲਾਜ ਮਿਲਿਆ, ਜਦੋਂ ਕਿ ਮੋਗਾ ਵਿੱਚ ਇੱਕ 98 ਸਾਲਾ ਬਜ਼ੁਰਗ ਮਹਿਲਾ ਨੇ ਕੀਮੋਥੈਰੇਪੀ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਇੱਕ ਹੋਰ ਮਾਮਲੇ ਵਿੱਚ, ਮਾਣਕਪੁਰ ਦੀ ਸੁਖਵਿੰਦਰ ਕੌਰ ਦੇ ਦਿਲ ਦੀ ਗੰਭੀਰ ਹਾਲਤ ਕਾਰਨ ਤੁਰੰਤ ਸਟੈਂਟ ਪਾਏ ਗਏ, ਜਿਸ ਦਾ ਅੰਦਾਜ਼ਨ ਖਰਚਾ 3-4 ਲੱਖ ਰੁਪਏ ਸੀ, ਜੋ ਕਿ ਪੂਰੀ ਤਰ੍ਹਾਂ ਇਸ ਯੋਜਨਾ ਅਧੀਨ ਕਵਰ ਕੀਤਾ ਗਿਆ।
ਹਰੇਕ ਮਾਮਲੇ ਵਿੱਚ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਇਆ, ਜੋ ਇਹ ਦਰਸਾਉਂਦਾ ਹੈ ਕਿ ਕਿਵੇਂ ਸਿਹਤ ਕਾਰਡ ਹਰ ਉਮਰ ਵਰਗ ਅਤੇ ਡਾਕਟਰੀ ਲੋੜਾਂ ਲਈ ਤੁਰੰਤ ਅਤੇ ਨਕਦੀ ਰਹਿਤ ਇਲਾਜ ਨੂੰ ਸੰਭਵ ਬਣਾ ਰਿਹਾ ਹੈ।
900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਅਤੇ 2300 ਤੋਂ ਵੱਧ ਇਲਾਜ ਪੈਕੇਜਾਂ ਦੇ ਨਾਲ, ਲਾਭਪਾਤਰੀ ਹੁਣ ਆਪਣੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਉਠਾ ਰਹੇ ਹਨ। ਹੁਣ ਤੱਕ, ਇਸ ਯੋਜਨਾ ਤਹਿਤ 300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਲਗਭਗ 2 ਲੱਖ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 43,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸ਼ਾਮਲ ਹਨ।
ਜਿਵੇਂ-ਜਿਵੇਂ ਰਜਿਸਟ੍ਰੇਸ਼ਨ ਦਾ ਅੰਕੜਾ 65 ਲੱਖ ਪਰਿਵਾਰਾਂ ਦੇ ਟੀਚੇ ਵੱਲ ਵਧ ਰਿਹਾ ਹੈ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਿਹਤ ਢਾਂਚੇ ਦੇ ਇੱਕ ਮਜ਼ਬੂਤ ਅਧਾਰ ਵਜੋਂ ਉੱਭਰ ਰਹੀ ਹੈ, ਜੋ ਜਨਤਕ ਸਿਹਤ ਕਵਰੇਜ ਦੇ ਪੈਮਾਨੇ ਅਤੇ ਦਾਇਰੇ ਵਿੱਚ ਇੱਕ ਰਾਸ਼ਟਰੀ ਮਿਸਾਲ ਕਾਇਮ ਕਰ ਰਹੀ ਹੈ।

Punjab-Becomes-First-State-To-Provide-10-Lakh-Annual-Cashless-Health-Cover-To-Every-Household-Under-Mukh-Mantri-Sehat-Yojna-Dr-Balbir-Singh


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead