May 18, 2026 13:25:52

ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਵਿਸ਼ੇਸ਼ ਸੈਸ਼ਨ ਆਯੋਜਿਤ

Mar14,2026 | Anupam | MOHALI (SAS NAGAR)

*ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ*


ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਅੱਜ ਮੋਹਾਲੀ ਵਿੱਚ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਇੱਕ ਕੇਂਦ੍ਰਿਤ ਸੈਸ਼ਨ ਆਯੋਜਿਤ ਕੀਤਾ ਗਿਆ। ਸੈਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤੀ।
ਸੈਸ਼ਨ ਨੂੰ ਸਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਖੇਡ ਸਮਾਨ ਨਿਰਮਾਣ ਵਿੱਚ ਲੰਬੇ ਸਮੇਂ ਤੋਂ ਮੋਹਰੀ ਰਿਹਾ ਹੈ। ਖਾਸ ਤੌਰ ‘ਤੇ ਜਲੰਧਰ ਸ਼ਹਿਰ ਵਿਸ਼ਵ ਪੱਧਰ ‘ਤੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣ ਤਿਆਰ ਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਹੀ ਨੀਤੀ ਸਹਾਇਤਾ, ਆਧੁਨਿਕ ਤਕਨਾਲੋਜੀ ਅਤੇ ਵਧੇਰੇ ਨਿਵੇਸ਼ ਨਾਲ ਪੰਜਾਬ ਕੋਲ ਅੰਤਰਰਾਸ਼ਟਰੀ ਖੇਡ ਸਮਾਨ ਅਤੇ ਚਮੜੇ ਦੇ ਉਤਪਾਦਕ ਦੇ ਬਾਜ਼ਾਰ ਵਿੱਚ ਆਪਣੀ ਮੌਜੂਦਗੀ ਹੋਰ ਮਜ਼ਬੂਤ ਕਰਨ ਦੀ ਵੱਡੀ ਸੰਭਾਵਨਾ ਹੈ।
ਇਸ ਵਿਸ਼ੇਸ਼ ਸੈਸ਼ਨ ਦੌਰਾਨ ਵੱਡੇ ਉਦਯੋਗਪਤੀਆਂ, ਉੱਦਮੀਆਂ ਅਤੇ ਮਾਹਿਰਾਂ ਨੇ ਹਿੱਸਾ ਲਿਆ ਅਤੇ ਖੇਡ ਸਮਾਨ ਉਦਯੋਗ ਦੀ ਨਿਰਮਾਣ ਸਮਰੱਥਾ ਵਧਾਉਣ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਿਰਯਾਤ ਨੂੰ ਤਰੱਕੀ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ।
ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਪ੍ਰਮੁੱਖ ਉਦਯੋਗ ਪ੍ਰਤੀਨਿਧੀਆਂ ਵਿੱਚ ਫ੍ਰੀਵਿਲ ਸਪੋਰਟਸ ਪ੍ਰਾਈਵੇਟ ਲਿਮਟਿਡ (ਨਿਵੀਆ) ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰਾਜੇਸ਼ ਖਰਬੰਦਾ, ਸਾਵੀ ਇੰਟਰਨੈਸ਼ਨਲ ਦੇ ਡਾਇਰੈਕਟਰ ਸ੍ਰੀ ਮੁਕੁਲ ਵਰਮਾ, ਸਪਾਰਟਨ ਸਪੋਰਟਸ ਦੇ ਮੈਨੇਜਿੰਗ ਡਾਇਰੈਕਟਰ ਡਾ. ਅਮਿਤ ਸ਼ਰਮਾ ਅਤੇ ਬੈਲਕੋ ਸਪੋਰਟਸ ਦੇ ਸੀਈਓ ਸ੍ਰੀ ਮੁਕੇਸ਼ ਕੇ. ਬਾਸਨ ਸ਼ਾਮਲ ਸਨ। ਸੈਸ਼ਨ ਦਾ ਸੰਚਾਲਨ ਕੇਪੀਐਮਜੀ ਦੇ ਪਾਰਟਨਰ ਸ੍ਰੀ ਪ੍ਰਸ਼ਾਂਤ ਸੰਥਾਕੁਮਾਰਨ ਨੇ ਕੀਤਾ। ਇਸ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਾ ਸੇਵਾਵਾਂ, ਸਰਵਜੀਤ ਸਿੰਘ ਵੀ ਸੈਸ਼ਨ ਦੌਰਾਨ ਮੌਜੂਦ ਸਨ।
ਚਰਚਾ ਦੌਰਾਨ ਮਾਹਿਰਾਂ ਨੇ ਸਪਲਾਈ ਚੇਨ ਨੂੰ ਮਜ਼ਬੂਤ ਕਰਨ, ਉੱਨਤ ਨਿਰਮਾਣ ਤਕਨਾਲੋਜੀਆਂ ਨੂੰ ਅਪਣਾਉਣ ਅਤੇ ਨਵੇਂ ਵਿਸ਼ਵ ਬਾਜ਼ਾਰਾਂ ਦੀ ਖੋਜ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਤਾਂ ਜੋ ਪੰਜਾਬ ਦੇ ਖੇਡ ਸਮਾਨ ਉਦਯੋਗ ਦੀ ਵਿਸ਼ਵ ਪੱਧਰੀ ਮੁਕਾਬਲੇਯੋਗਤਾ ਹੋਰ ਮਜ਼ਬੂਤ ਹੋ ਸਕੇ।
ਪੰਜਾਬ ਨਿਵੇਸ਼ਕ ਸੰਮੇਲਨ 2026 ਰਾਜ ਵਿੱਚ ਆਰਥਿਕ ਅਤੇ ਉਦਯੋਗਿਕ ਵਿਕਾਸ ਲਈ ਨਵੇਂ ਮੌਕੇ ਖੋਜਣ ਵਾਸਤੇ ਨੀਤੀ ਨਿਰਮਾਤਾਵਾਂ, ਉਦਯੋਗਿਕ ਆਗੂਆਂ ਅਤੇ ਨਿਵੇਸ਼ਕਾਂ ਨੂੰ ਇਕੱਠੇ ਕਰਨ ਲਈ ਇੱਕ ਮਹੱਤਵਪੂਰਨ ਮੰਚ ਵਜੋਂ ਸਾਬਿਤ ਹੋ ਰਿਹਾ ਹੈ।

Key-Session-On-Sports-Leather-Goods-Held-At-Punjab-Investors-Summit-2026


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead