May 18, 2026 13:26:58

ਵਿਧਾਇਕ ਗਰੇਵਾਲ ਤੇ ਨਗਰ ਨਿਗਮ ਮੇਅਰ ਵੱਲੋਂ ਪਾਵਰਕਾਮ ਅਧਿਕਾਰੀਆਂ ਨਾਲ ਬੈਠਕ

Aug22,2025 | Meenu Galhotra | Ludhiana

- ਹਲਕੇ 'ਚ ਚੱਲ ਰਹੇ ਕਾਰਜ਼ਾਂ ਨੂੰ ਜਲਦ ਨਿਪਟਾਉਣ ਦੇ ਦਿੱਤੇ ਨਿਰਦੇਸ

-ਕਿਹਾ! ਨਵੇਂ ਬਿਜਲੀ ਗ੍ਰਿਡਾਂ ਤੋਂ ਇਲਾਵਾ ਪੁਰਾਣਿਆਂ ਨੂੰ ਵੀ ਕੀਤਾ ਜਾਵੇਗਾ ਅਪਗ੍ਰੇਡ

- ਹਲਕੇ 'ਚ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ - ਵਿਧਾਇਕ / ਮੇਅਰ


ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਹਲਕੇ ਵਿੱਚ ਚੱਲ ਰਹੇ ਪਾਵਰਕਾਮ ਵਿਭਾਗ ਦੇ ਕਾਰਜ਼ਾਂ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ।

ਇਸ ਦੌਰਾਨ ਵਿਭਾਗ ਦੇ ਚੀਫ ਜਗਦੇਵ ਸਿੰਘ ਹੰਸ, ਐਸ ਸੀ ਈਸਟ ਤੋਂ ਇਲਾਵਾ ਐਸ ਡੀ ਓ, ਜੇ ਈ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਚੱਲ ਰਹੇ ਬਿਜਲੀ ਵਿਭਾਗ ਦੇ ਕੰਮਾਂ ਨੂੰ ਲੈ ਕੇ ਅੱਜ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ, ਇਸ ਮੀਟਿੰਗ ਦੌਰਾਨ ਜਿੱਥੇ ਚੱਲ ਰਹੇ ਕੰਮਾਂ ਨੂੰ ਜਲਦ ਨਿਪਟਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਉਥੇ ਹੀ ਦੂਜੇ ਪਾਸੇ ਦਾਣਾ ਮੰਡੀ ਬਹਾਦਰ ਕੇ ਰੋਡ, ਰਾਹੋਂ ਰੋਡ ਗ੍ਰਿਡ ਦੇ ਕੰਮਾਂ ਨੂੰ ਜਲਦ ਨਿਪਟਾਉਣ ਤੋਂ ਇਲਾਵਾ ਵਰਧਮਾਨ ਦੀ ਬੈਕਸਾਈਡ ਵੱਡਾ ਗ੍ਰਿਡ ਲਗਾਉਣ ਲਈ ਅਤੇ ਫੋਕਲ ਪੁਆਇੰਟ ਗ੍ਰਿਡ ਨੂੰ ਅਪਗਰੇਡ ਕਰਨ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਕਈ ਇਲਾਕਿਆਂ ਵਿੱਚ ਤਾਰਾਂ ਲਟਕਣ ਦੀ ਸਮੱਸਿਆ ਸਾਹਮਣੇ ਆ ਰਹੀ ਹੈ, ਉਸ ਲਈ ਫੋਰ ਇਨ ਬਕਸੇ ਲਗਾਏ ਜਾਣਗੇ ਤਾਂ ਜੋ ਬਿਜਲੀ ਦੀਆਂ ਤਾਰਾਂ ਲਟਕਣ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਹਨਾਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਜਿਆਦਾਤਰ ਟਰਾਂਸਫਾਰਮਰ ਨਵੇਂ ਲਗਾਏ ਜਾ ਚੁੱਕੇ ਹਨ ਅਤੇ ਜਿਸ ਇਲਾਕੇ ਵਿੱਚ ਟਰਾਂਸਫਾਰਮਾਂ ਦੀ ਜਰੂਰਤ ਹੈ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਇਲਾਕਿਆਂ ਵਿੱਚ ਵੀ ਨਵੇਂ ਟਰਾਂਸਫਾਰਮਰ ਲਗਾਏ ਜਾਣਗੇ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਵਿਕਾਸ ਪੱਖੋਂ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹਲਕੇ ਵਿੱਚ ਬਿਜਲੀ ਸਪਲਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਪਾਵਰਕਾਮ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਹਲਕਾ ਪੂਰਬੀ ਵਿੱਚ ਬਿਜਲੀ ਵਿਭਾਗ ਵੱਲੋਂ ਜੋ ਵੀ ਕੰਮ ਸ਼ੁਰੂ ਕੀਤੇ ਗਏ ਹਨ ਉਹਨਾਂ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਹਲਕਾ ਨਿਵਾਸੀਆਂ ਨੂੰ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪਾਰਟੀ ਵਰਕਰਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Mla-Grewal-And-Municipal-Corporation-Mayor-Hold-Meeting-With-Powercom-Officials


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead