March 15, 2026 01:03:29

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

Mar4,2026 | Meenu Galhotra | Ludhiana

ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਨਸ਼ਾ ਤਸਕਰ ਪੰਜਾਬ ਛੱਡ ਦੇਣ ਜਾਂ ਸਖ਼ਤ ਅਤੇ ਬੇਮਿਸਾਲ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਨਿਰੰਤਰ ਅਤੇ ਬਹੁ-ਪੱਖੀ ਜੰਗ ਲੜ ਰਹੀ ਹੈ। ਅਸੀਂ ਪੰਜਾਬ ਵਿੱਚੋਂ ਇਸ ਸਰਾਪ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਦਮ ਲਵਾਂਗੇ।

ਉਨ੍ਹਾਂ ਨੇ ਦੁਹਰਾਇਆ ਕਿ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਆਪਣੇ ਅੰਤਿਮ ਅਤੇ ਸਭ ਤੋਂ ਗੰਭੀਰ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਦ੍ਰਿੜ ਸੰਕਲਪ ਹੈ।

ਬਲਤੇਜ ਪੰਨੂ ਨੇ ਜ਼ਖਮੀ ਕਾਰਕੁਨ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਮੈਂ ਨਿੱਜੀ ਤੌਰ 'ਤੇ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਰਹਾਂਗਾ ਅਤੇ ਇਲਾਜ ਦੌਰਾਨ ਹਰ ਸੰਭਵ ਮਦਦ ਯਕੀਨੀ ਬਣਾਵਾਂਗਾ।

ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਸਖ਼ਤ ਅਤੇ ਬਿਨਾਂ ਕਿਸੇ ਸਮਝੌਤੇ ਵਾਲੀ ਕਾਰਵਾਈ ਦਾ ਸਾਹਮਣਾ ਕਰਨ। ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦੀ, ਅਸੀਂ ਚੈਨ ਨਾਲ ਨਹੀਂ ਬੈਠਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਗ੍ਰਿਫਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ, ਐਨਡੀਪੀਐਸ. ਐਕਟ ਤਹਿਤ ਸਜ਼ਾਵਾਂ ਦਿਵਾਉਣ ਅਤੇ ਲੋਕਾਂ ਦੀ ਸ਼ਮੂਲੀਅਤ ਰਾਹੀਂ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਾ ਮੁਕਤੀ ਮੋਰਚਾ ਦੇ ਲਗਭਗ 1.5 ਲੱਖ ਵਲੰਟੀਅਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਦੀ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਦੇ ਰਹੇ ਹਨ।

Aap-Punjab-Media-In-charge-Baltej-Pannu-Met-An-Anti-drug-Activist-In-Ludhiana-On-Wednesday-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead