ਜ਼ਿਲ੍ਹਾ ਭਾਜਪਾ ਦਫ਼ਤਰ ਦੁੱਗਰੀ ਵਿਖੇ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਸਬੰਧੀ ਇੱਕ ਸਮਾਗਮ ਦਾ ਆਯੋਜਨ ਜਿਲਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਸਮਾਗਮ ਵਿੱਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਸਮਾਗਮ ਵਿੱਚ ਭਾਜਪਾ ਦਫ਼ਤਰ ਤੋਂ ਗੁਬਾਰੇ ਛੱਡ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ' ਸਮੂਹ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਕੇਸ਼ ਰਾਠੌਰ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਅਤੇ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਪੂਰੇ ਪੰਜਾਬ ਵਿੱਚ ਭਾਜਪਾ ਦੇ 5 ਲੱਖ ਨਵੇਂ ਮੈਂਬਰ ਬਣਾਏ ਜਾਣਗੇ। ਰਾਠੌਰ ਨੇ ਕਿਹਾ ਕਿ ਪਾਰਟੀ ਨੇ 8800002024 ਨੰਬਰ ਜਾਰੀ ਕੀਤਾ ਹੈ ਜਿਸ 'ਤੇ ਮਿਸ ਕਾਲ ਕਰਕੇ ਤੁਸੀਂ ਭਾਜਪਾ ਦੇ ਮੈਂਬਰ ਬਣ ਸਕਦੇ ਹੋ।ਜਿਲਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਨਵੇਂ ਮੈਂਬਰ 4 ਤਰੀਕੇ ਨਾਲ ਬਣਾਏ ਜਾਣਗੇ। ਪਹਿਲਾ, ਮੋਬਾਈਲ ਨੰਬਰ 'ਤੇ ਮਿਸਡ ਕਾਲ ਦੇ ਕੇ, ਦੂਜਾ, QR ਕੋਡ ਨੂੰ ਸਕੈਨ ਕਰਕੇ, ਤੀਜਾ, ਨਮੋ ਐਪ ਰਾਹੀਂ ਅਤੇ ਚੌਥਾ, ਲੋਕ ਭਾਜਪਾ ਦੀ ਵੈੱਬਸਾਈਟ ਰਾਹੀਂ ਪਾਰਟੀ ਦੀ ਮੈਂਬਰਸ਼ਿਪ ਲੈ ਸਕਣਗੇ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦੇਸ਼ ਦਾ ਹਰ ਨਾਗਰਿਕ ਭਾਜਪਾ ਦੀ ਮੈਂਬਰਸ਼ਿਪ ਲੈਣ ਲਈ ਉਤਾਵਲਾ ਨਜ਼ਰ ਆ ਰਿਹਾ ਹੈ।ਉਹਨਾਂ ਅੱਗੇ ਕਿਹਾ ਕਿ ਲੁਧਿਆਣਾ ਵਿੱਚ 3 ਲੱਖ ਤੋਂ ਵੱਧ ਨਵੇਂ ਮੈਂਬਰ ਬਣਾਏ ਜਾਣਗੇ। ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਪ੍ਰਵੀਨ ਬਾਂਸਲ, ਸੀਨੀਅਰ ਭਾਜਪਾ ਆਗੂ ਕਮਲਜੀਤ ਸਿੰਘ ਕੜਵਲ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਦਾਰ ਨਰੇਂਦਰ ਸਿੰਘ ਮੱਲੀ, ਡਾ: ਕਨਿਕਾ ਜਿੰਦਲ, ਮਹਿਲਾ ਮੋਰਚਾ ਪ੍ਰਧਾਨ ਸ੍ਰੀ ਚੁੱਘ, ਸੂਬਾ ਮੀਤ ਪ੍ਰਧਾਨ ਲੀਨਾ ਟਪਾਰੀਆ ਆਦਿ ਅਤੇ ਸੈਂਕੜੇ ਬੀ.ਜੇ.ਪੀ. ਵਰਕਰ ਹਾਜ਼ਰ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)