ਪੰਜਾਬ ਦਾ ਫੰਡ ਰੋਕਣ ਵਾਲੀ ਭਾਜਪਾ ਦਾ ਜ਼ੋਰਦਾਰ ਵਿਰੋਧ, 'ਆਪ' ਬੋਲੀ- "ਪੰਜਾਬੀਆਂ ਨੂੰ ਗੁਮਰਾਹ ਕਰਨਾ ਬੰਦ ਕਰੇ ਕੇਂਦਰ"ਪੰਜਾਬ ਨੂੰ ਨਸੀਹਤਾਂ ਦੇਣ ਵਾਲੇ ਸੈਣੀ ਨੂੰ 'ਆਪ' ਦਾ ਕਰਾਰਾ ਜਵਾਬ: ਪਹਿਲਾਂ ਹਰਿਆਣਾ ਦਾ ਕ੍ਰਾਈਮ ਰੇਟ ਦੇਖੇ ਭਾਜਪਾਕਿਸਾਨਾਂ ਤੇ ਵਪਾਰੀਆਂ ਦੀ ਦੁਸ਼ਮਣ ਹੈ ਭਾਜਪਾ! 'ਆਪ' ਵਰਕਰਾਂ ਨੇ ਸੀਐਮ ਸੈਣੀ ਨੂੰ ਦਿਖਾਏ ਕਾਲੇ ਝੰਡੇ
ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ।ਆਤਮ ਨਗਰ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।"ਇਸ ਮੌਕੇ 'ਆਪ' ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮਕੜ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ ਭਾਜਪਾ ਦੇ ਝੂਠੇ ਪ੍ਰਚਾਰ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ। ਅੱਜ ਦਾ ਇਹ ਪ੍ਰਦਰਸ਼ਨ ਭਾਜਪਾ ਅਤੇ ਇਸ ਦੇ ਨੇਤਾਵਾਂ ਨੂੰ ਇੱਕ ਸਪੱਸ਼ਟ ਸੰਦੇਸ਼ ਹੈ ਕਿ ਉਹ ਪੰਜਾਬ ਵਿੱਚ ਆ ਕੇ ਆਪਣੀ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਪੰਜਾਬ ਵਿਰੋਧੀ ਨੀਤੀਆਂ 'ਤੇ ਪਰਦਾ ਨਹੀਂ ਪਾ ਸਕਦੇ। ਤੁਹਾਨੂੰ ਪ੍ਰਚਾਰ ਕਰਨ ਦਾ ਹੱਕ ਹੈ, ਪਰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਝੂਠੇ ਸਵਾਲ ਖੜ੍ਹੇ ਕਰਕੇ ਲੋਕਾਂ ਨੂੰ ਗੁਮਰਾਹ ਨਾ ਕਰੋ।"ਪ੍ਰਦਰਸ਼ਨ ਦੌਰਾਨ 'ਆਪ' ਦੇ ਜ਼ਿਲ੍ਹਾ ਪ੍ਰਧਾਨ (ਲੁਧਿਆਣਾ) ਜਤਿੰਦਰ ਖੰਗੂੜਾ ਨੇ ਅੰਕੜੇ ਪੇਸ਼ ਕਰਦਿਆਂ ਭਾਜਪਾ 'ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ, "ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨੂੰ ਲੈਕਚਰ ਦੇਣ ਤੋਂ ਪਹਿਲਾਂ ਆਪਣੇ ਸੂਬੇ ਦੇ ਹਾਲਾਤ 'ਤੇ ਨਜ਼ਰ ਮਾਰਨੀ ਚਾਹੀਦੀ ਹੈ। ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ, ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ 'ਤੇ ਹੈ, ਜਦਕਿ ਹਰਿਆਣਾ ਵਿੱਚ 2023 ਵਿੱਚ 1000 ਤੋਂ ਵੱਧ ਅਤੇ 2024 ਵਿੱਚ 900 ਤੋਂ ਵੱਧ ਕਤਲ ਹੋਏ। ਉੱਥੇ ਔਰਤਾਂ ਅਤੇ ਦਲਿਤਾਂ ਖ਼ਿਲਾਫ਼ ਅੱਤਿਆਚਾਰ ਦੀਆਂ ਘਟਨਾਵਾਂ ਵੀ ਕਾਫ਼ੀ ਵੱਧ ਹਨ। ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦਾ ਬੋਝ ਉਸ ਵਕਤ ਵਧਿਆ ਜਦੋਂ ਭਾਜਪਾ ਇੱਥੇ ਸੱਤਾ ਵਿੱਚ ਸੀ। ਝੂਠੇ ਬਿਆਨਾਂ ਨਾਲ ਅੰਕੜੇ ਨਹੀਂ ਬਦਲੇ ਜਾ ਸਕਦੇ।"ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਕੁਝ ਦਿਨ ਪਹਿਲਾਂ, ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਗਾਇਆ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਫ਼ੋਨ ਕਰਕੇ 2027 ਦੀਆਂ ਚੋਣਾਂ ਭਾਜਪਾ ਦੀ ਟਿਕਟ 'ਤੇ ਲੜਨ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਬੰਦ ਕਮਰੇ ਵਿੱਚ ਮੀਟਿੰਗ ਲਈ ਸੱਦਾ ਦਿੱਤਾ ਸੀ।'ਆਪ' ਆਗੂਆਂ ਦਾ ਕਹਿਣਾ ਸੀ ਕਿ ਹਰਿਆਣਾ ਸਰਕਾਰ ਨੂੰ ਪੰਜਾਬ ਵਿੱਚ ਸਿਆਸੀ ਲਾਹਾ ਲੈਣ ਦੀ ਬਜਾਏ ਆਪਣੇ ਸੂਬੇ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਕਰਵਾਈ ਗਈ ਪੂਰਵਾਂਚਲ ਸਨਮਾਨ ਰੈਲੀ ਵਿੱਚ ਸੀਐਮ ਸੈਣੀ ਤੋਂ ਇਲਾਵਾ ਪੰਜਾਬ ਭਾਜਪਾ ਦੇ ਵੱਡੇ ਆਗੂ ਵੀ ਮੌਜੂਦ ਸਨ। ਪਰ ਬਾਹਰ 'ਆਪ' ਵਲੰਟੀਅਰਾ ਦੇ ਰੋਸ ਨੇ ਉਨ੍ਹਾਂ ਦੇ ਇਸ ਸਿਆਸੀ ਇਕੱਠ ਨੂੰ ਮਾਤ ਪਾ ਦਿੱਤੀ।ਇਸ ਪ੍ਰਦਰਸ਼ਨ ਵਿੱਚ ਲੁਧਿਆਣਾ ਦੇ ਸੀਨੀਅਰ ਡਿਪਟੀ ਮੇਅਰ ਰਕੇਸ਼ ਪਰਾਸ਼ਰ, ਸਕੱਤਰ ਨਿਧੀ ਗੁਪਤਾ, ਮਹਿਲਾ ਵਿੰਗ ਦੀ ਜੋਨ ਇੰਚਾਰਜ ਅਜਿੰਦਰ ਪਾਲ ਕੌਰ, ਮਹਿਲਾ ਵਿੰਗ ਦੀ ਪ੍ਰਧਾਨ ਮਨੀਸ਼ਾ ਕਪੂਰ ਅਤੇ ਉਹਨਾਂ ਦੀ ਸਾਰੀ ਟੀਮ ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਐਮ.ਪੀ ਜਵੱਦੀ ਅਤੇ ਉਹਨਾਂ ਦੀ ਸਾਰੀ ਟੀਮ, ਐਸ.ਸੀ ਵਿੰਗ ਦੇ ਪ੍ਰਧਾਨ ਕਪਿਲ ਸਿੱਧੂ ਅਤੇ ਉਹਨਾਂ ਦੀ ਸਾਰੀ ਟੀਮ, ਬੀਸੀ ਵਿੰਗ ਦੇ ਪ੍ਰਧਾਨ ਵਿਜੇ ਸਿੰਘ ਅਤੇ ਉਹਨਾਂ ਦੀ ਸਾਰੀ ਟੀਮ ਅਤੇ ਸੈਂਕੜੇ ਹੋਰ ਵਲੰਟੀਅਰ ਸਾਥੀ ਮੌਜੂਦ ਸਨ।
Aap-Greets-Haryana-Cm-Saini-With-Black-Flags-In-Ludhiana-Slams-Bjp-As-Anti-punjab
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)