March 15, 2026 01:04:59

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Mar12,2026 | Meenu Galhotra/Anupam | Amritsar/Chandigarh

*ਆਪ ਆਗੂਆਂ ਨੂੰ ਝੂਠੇ ਦੋਸ਼ ਹੇਠ ਜੇਲ੍ਹ ਭੇਜਿਆ ਗਿਆ, ਪਰ ਅਦਾਲਤ ਨੇ ਸਾਰੇ ਦੋਸ਼ ਖਾਰਜ ਕਰ ਦਿੱਤੇ: ਅਰਵਿੰਦ ਕੇਜਰੀਵਾਲ*
*ਭਗਵੰਤ ਮਾਨ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ ਸਕੂਲਾਂ, ਹਸਪਤਾਲਾਂ ਅਤੇ ਔਰਤਾਂ ਦੀ ਭਲਾਈ ਸਮੇਤ ਹਰ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ: ਅਰਵਿੰਦ ਕੇਜਰੀਵਾਲ*
*ਅਰਵਿੰਦ ਕੇਜਰੀਵਾਲ ਅਤੇ ਹੋਰ 'ਆਪ' ਆਗੂਆਂ ਵਿਰੁੱਧ ਲਗਾਏ ਗਏ ਸਾਰੇ ਦੋਸ਼ ਝੂਠੇ ਨਿਕਲੇ ਅਤੇ ਅਦਾਲਤ ਨੇ ਮੁਕੱਦਮਾ ਚਲਾਉਣ ਤੋਂ ਵੀ ਇਨਕਾਰ ਕਰ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਾਡੀ ਸਰਕਾਰ ਨੇ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕ ਪੱਖੀ ਬਜਟ ਪੇਸ਼ ਕੀਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


ਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ 'ਕੱਟੜ ਇਮਾਨਦਾਰ' ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਸਮੇਤ ਹੋਰ ਪਤਵੰਤਿਆਂ ਨੇ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਮੌਕੇ 'ਆਪ' ਸੁਪਰੀਮੋ ਨੇ ਕਿਹਾ ਕਿ 'ਆਪ' ਦੀ ਲੀਡਰਸ਼ਿਪ 'ਤੇ ਝੂਠੇ ਦੋਸ਼ ਲਗਾਉਣ ਅਤੇ ਸਿਆਸੀ ਚਿੱਕੜ ਉਛਾਲਣ ਦੀ ਸੋਚੀ ਸਮਝੀ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਪਾਰਟੀ ਦੇ ਪੰਜ ਪ੍ਰਮੁੱਖ ਆਗੂਆਂ ਨੂੰ ਫਰਜ਼ੀ ਦੋਸ਼ਾਂ ਹੇਠ ਕੈਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਵੀ ਅੱਧੀ ਰਾਤ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਘਸੀਟ ਕੇ ਜੇਲ੍ਹ ਸੁੱਟ ਦਿੱਤਾ ਗਿਆ ਸੀ ਪਰ ਅਦਾਲਤ ਨੇ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤਾਂ ਦੀ ਅਣਹੋਂਦ ਕਾਰਨ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਪੂਰੀ ਰਾਹਤ ਦਿੱਤੀ।
ਮੀਡੀਆ ਨਾਲ ਗੱਲਬਾਤ ਦੌਰਾਨ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਇਹ ਵਾਹਿਗੁਰੂ ਦੀ ਕਿਰਪਾ ਅਤੇ ਅਸ਼ੀਰਵਾਦ ਤੋਂ ਬਿਨਾਂ ਨਹੀਂ ਹੋ ਸਕਦਾ ਸੀ। ਮੈਂ ਪਹਿਲਾਂ ਵੀ ਕਈ ਵਾਰ ਦਰਬਾਰ ਸਾਹਿਬ ਆਇਆ ਹਾਂ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਹੈ। ਹੁਣ ਜਦੋਂ ਸਾਡਾ ਸਨਮਾਨ ਬਹਾਲ ਹੋ ਗਿਆ ਹੈ ਅਤੇ ਅਸੀਂ ਸਾਰੇ ਦੋਸ਼ਾਂ ਤੋਂ ਮੁਕਤ ਹੋ ਗਏ ਹਾਂ, ਅੱਜ ਮੈਂ, ਮੇਰੀ ਪਤਨੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਸਾਡੇ ਪਰਿਵਾਰਾਂ ਸਮੇਤ ਵਾਹਿਗੁਰੂ ਅੱਗੇ ਨਤਮਸਤਕ ਹੋਣ ਅਤੇ ਸ਼ੁਕਰਾਨਾ ਕਰਨ ਲਈ ਆਏ ਹਾਂ। ਵਾਹਿਗੁਰੂ ਸਾਡਾ ਮਾਰਗਦਰਸ਼ਨ ਕਰਦੇ ਰਹਿਣ ਅਤੇ ਸਾਡੇ 'ਤੇ ਆਪਣੀਆਂ ਅਸੀਸਾਂ ਵਰ੍ਹਾਉਂਦੇ ਰਹਿਣ। ਵਾਹਿਗੁਰੂ ਨੇ ਸਾਨੂੰ ਲੋਕਾਂ ਦੀ ਸੇਵਾ ਕਰਨ ਦੀ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਉਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ।"
'ਆਪ' ਸੁਪਰੀਮੋ ਨੇ ਕਿਹਾ, "ਪਿਛਲੇ ਚਾਰ ਸਾਲਾਂ ਤੋਂ ਸਾਡੀ ਸਰਕਾਰ ਵੱਲੋਂ ਪੰਜਾਬ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਸਕੂਲਾਂ, ਹਸਪਤਾਲਾਂ, ਸਿਹਤ ਸੰਭਾਲ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਅਤੇ ਹੁਣ ਔਰਤਾਂ ਦੀ ਭਲਾਈ ਲਈ ਕਦਮ ਚੁੱਕੇ ਗਏ ਹਨ। ਜਦੋਂ ਸਾਨੂੰ ਲੋਕਾਂ ਦਾ ਆਸ਼ੀਰਵਾਦ ਮਿਲਦਾ ਹੈ ਤਾਂ ਹੀ ਸਾਡੇ ਵਰਗੇ ਆਮ ਲੋਕ ਸਭ ਕੁਝ ਪ੍ਰਾਪਤ ਕਰਨ ਦੇ ਯੋਗ ਹੁੰਦੇ ਹਨ। ਨਹੀਂ ਤਾਂ, ਅਜਿਹੇ ਤਾਕਤਵਰ ਲੋਕਾਂ ਦੇ ਸਾਹਮਣੇ ਸਾਡੇ ਵਰਗੇ ਆਮ ਲੋਕਾਂ ਦਾ ਕੋਈ ਸਟੈਂਡ ਨਹੀਂ ਹੁੰਦਾ। ਅਸੀਂ ਮਜ਼ਬੂਤੀ ਨਾਲ ਖੜ੍ਹੇ ਹੋਣ ਦੇ ਯੋਗ ਹਾਂ ਕਿਉਂਕਿ ਵਾਹਿਗੁਰੂ ਦੀਆਂ ਅਸੀਸਾਂ ਸਾਡੇ ਨਾਲ ਹਨ ਅਤੇ ਅਸੀਂ ਸੱਚ ਦੇ ਰਾਹ 'ਤੇ ਚੱਲ ਰਹੇ ਹਾਂ।"
ਅਰਵਿੰਦ ਕੇਜਰੀਵਾਲ ਨੇ ਕਿਹਾ, "ਪੰਜਾਬ ਵਿੱਚ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ। ਜੇਕਰ ਅਸੀਂ ਚਾਰ ਵਾਅਦੇ ਕਰੀਏ ਅਤੇ ਬਦਲੇ ਵਿੱਚ ਸੱਤ ਜਾਂ ਅੱਠ ਕੰਮ ਕਰ ਦਈਏ ਤਾਂ ਇਹ ਮਹਾਨਤਾ ਨੂੰ ਦਰਸਾਉਂਦਾ ਹੈ। ਪਰ ਅੱਠ ਵਾਅਦੇ ਕਰਨ ਅਤੇ ਸਿਰਫ਼ ਚਾਰ ਪੂਰੇ ਕਰਨ ਵਿੱਚ ਕੋਈ ਮਹਾਨਤਾ ਨਹੀਂ ਹੈ। ਸਾਡੇ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਹੋ ਗਏ ਹਨ। ਅਗਲੇ ਸਾਲ ਲਈ ਮਾਨ ਸਾਹਿਬ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਵਿਆਪਕ ਯੋਜਨਾ ਉਲੀਕੀ ਗਈ ਹੈ। ਹੁਣ ਪੰਜਾਬ ਨੂੰ ਅਗਲੇ ਪੱਧਰ 'ਤੇ ਲਿਜਾਣਾ ਹੈ। ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਅਜੇ ਬਹੁਤ ਕੰਮ ਕਰਨੇ ਬਾਕੀ ਹਨ।"
ਉਨ੍ਹਾਂ ਕਿਹਾ, "ਸ਼ੁੱਕਰਵਾਰ ਤੋਂ ਪੰਜਾਬ ਨਿਵੇਸ਼ਕ ਸੰਮੇਲਨ ਸ਼ੁਰੂ ਹੋ ਰਿਹਾ ਹੈ ਅਤੇ ਹੁਣ ਬਹੁਤ ਸਾਰੇ ਉਦਯੋਗ ਪੰਜਾਬ ਵਿੱਚ ਆਉਣੇ ਸ਼ੁਰੂ ਹੋ ਗਏ ਹਨ। ਦੇਸ਼ ਭਰ ਦੇ ਵੱਡੇ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। ਪੰਜਾਬ ਦੇ ਤਿੰਨ ਕਰੋੜ ਲੋਕਾਂ ਨਾਲ ਮਿਲ ਕੇ ਅਸੀਂ ਸੂਬੇ ਨੂੰ ਨਵੀਂਆਂ ਬੁਲੰਦੀਆਂ 'ਤੇ ਲੈ ਜਾਵਾਂਗੇ।"
ਅਰਵਿੰਦ ਕੇਜਰੀਵਾਲ ਨੇ ਆਪਣੇ ਐਕਸ ਹੈਂਡਲ 'ਤੇ ਇਹ ਵੀ ਲਿਖਿਆ, "ਵੀਰਵਾਰ ਨੂੰ ਭਗਵੰਤ ਸਿੰਘ ਮਾਨ ਅਤੇ ਮੈਂ ਆਪਣੇ ਪਰਿਵਾਰਾਂ ਸਮੇਤ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੇਰੇ ਅਤੇ ਮੇਰੀ ਪਾਰਟੀ ਦੇ ਕਈ ਆਗੂਆਂ 'ਤੇ ਝੂਠੇ ਦੋਸ਼ ਲਗਾਏ ਗਏ ਸਨ। ਅਦਾਲਤ ਨੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਅਤੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁਕੱਦਮਾ ਚਲਾਉਣ ਲਈ ਇਹ ਸਬੂਤ ਕਾਫੀ ਨਹੀਂ ਹਨ। ਸੱਚ ਦੀ ਇਹ ਜਿੱਤ ਵਾਹਿਗੁਰੂ ਦੀ ਕਿਰਪਾ ਤੋਂ ਬਿਨਾਂ ਸੰਭਵ ਨਹੀਂ ਸੀ। ਸੱਚ ਦੇ ਮਾਰਗ 'ਤੇ ਚੱਲਣ ਵਾਲਿਆਂ ਨੂੰ ਹਮੇਸ਼ਾ ਗੁਰੂ ਦਾ ਆਸ਼ੀਰਵਾਦ ਮਿਲਦਾ ਹੈ।"
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਲ ਹੀ ਦੇ ਦਿਨਾਂ ਵਿੱਚ ਦਿੱਲੀ ਦੀ ਇੱਕ ਅਦਾਲਤ ਵੱਲੋਂ ਸੱਚਾਈ ਦਾ ਫੈਸਲਾ ਆਇਆ ਹੈ ਕਿ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂਆਂ ਉੱਤੇ ਲਗਾਏ ਗਏ ਦੋਸ਼, ਜਿਸ ਲਈ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਸੀ, ਪੂਰੀ ਤਰ੍ਹਾਂ ਝੂਠੇ ਸਨ। ਅਦਾਲਤ ਨੇ ਕਿਹਾ ਕਿ ਮੁਕੱਦਮਾ ਜਾਰੀ ਰੱਖਣ ਲਈ ਇਹ ਸੂਬਤ ਕਾਫੀ ਨਹੀਂ ਸਨ। ਉਹ ਇਹ ਨਹੀਂ ਕਹਿ ਰਹੇ ਹਨ ਕਿ ਆਗੂਆਂ ਨੂੰ ਮੁਕੱਦਮੇ ਤੋਂ ਬਾਅਦ ਬਰੀ ਕਰ ਦਿੱਤਾ ਗਿਆ ਹੈ, ਸਗੋਂ ਉਹ ਕਹਿ ਰਹੇ ਹਨ ਕਿ ਮਾਮਲਾ ਕਦੇ ਸ਼ੁਰੂ ਹੀ ਨਹੀਂ ਹੋਇਆ ਅਤੇ ਕੋਈ ਟਰਾਇਲ ਹੀ ਨਹੀਂ ਹੋਇਆ। ਇਸ ਲਈ ਆਪ ਲਈ ਸੱਚ ਦੀ ਇਸ ਕਿਰਨ ਵਾਸਤੇ ਸ਼ੁਕਰਾਨੇ ਵਜੋਂ ਅਸੀਂ ਅੱਜ ਆਪਣਾ ਸਿਰ ਝੁਕਾਉਣ ਅਤੇ ਪ੍ਰਾਰਥਨਾ ਕਰਨ ਲਈ ਆਏ ਹਾਂ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਲਈ ਚੜ੍ਹਦੀ ਕਲਾ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਹੈ ਅਤੇ ਪਰਮਾਤਮਾ ਅੱਗੇ ਬੇਨਤੀ ਕੀਤੀ ਹੈ ਕਿ ਉਹ ਸਾਨੂੰ ਲੋਕ ਸੇਵਾ ਦੀ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਬਲ ਅਤੇ ਤਾਕਤ ਬਖ਼ਸ਼ੇ। ਸਾਡੀ ਸਰਕਾਰ ਦੇ ਲਗਭਗ ਚਾਰ ਸਾਲ ਪੂਰੇ ਹੋਣ ਵਾਲੇ ਹਨ ਅਤੇ ਬਜਟ ਸੈਸ਼ਨ ਵੀ ਚੱਲ ਰਿਹਾ ਹੈ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇਸਦੇ ਵਿਕਾਸ ਵਾਸਤੇ ਲੋਕ-ਪੱਖੀ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਕਲਪ ਨਾਲ ਕਿ ਅਸੀਂ ਸਾਰੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਤਹਿ ਦਿਲੋਂ ਯੋਗਦਾਨ ਪਾਵਾਂਗੇ, ਅਸੀਂ ਅੱਜ ਆਪਣੇ ਪਰਿਵਾਰਾਂ ਸਮੇਤ ਪਰਮਾਤਮਾ ਦਾ ਧੰਨਵਾਦ ਕਰਨ ਲਈ ਆਏ ਹਾਂ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਸਾਨੂੰ ਸੱਚਾਈ ਅਤੇ ਇਮਾਨਦਾਰੀ ਦੇ ਮਾਰਗ 'ਤੇ ਚੱਲਣ ਦੀ ਤਾਕਤ ਦੇਵੇ ਤਾਂ ਜੋ ਅਸੀਂ ਦੇਸ਼ ਅਤੇ ਸਮਾਜ ਦੀ ਸੇਵਾ ਕਰ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਹੀ ਅਸੀਂ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਦਾਖਲ ਹੋਏ ਤਾਂ ਇਹ ਸ਼ਬਦ ਪੜ੍ਹੇ ਜਾ ਰਹੇ ਸਨ ਕਿ ਜੇਕਰ ਪਰਮਾਤਮਾ ਤੁਹਾਡੇ ਨਾਲ ਹੈ, ਤਾਂ ਤੁਹਾਨੂੰ ਕਿਸੇ ਵੀ ਚੀਜ਼ ਤੋਂ ਡਰਨ ਦਾ ਕੋਈ ਲੋੜ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਹਮੇਸ਼ਾ ਵਾਹਿਗੁਰੂ ਅੱਗੇ ਝੁਕਣ ਵਾਲੇ ਲੋਕ ਹਾਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਸਰਕਾਰ ਨੂੰ ਪ੍ਰਾਪਤ ਹੋਈ ਤਾਜ਼ਾ ਰਿਪੋਰਟ ਅਨੁਸਾਰ ਖੁਦਕੁਸ਼ੀਆਂ ਵਿੱਚ ਲਗਾਤਾਰ ਕਮੀ ਆ ਰਹੀ ਹੈ ਕਿਉਂਕਿ ਨਹਿਰੀ ਪਾਣੀ ਹੁਣ ਖੇਤਾਂ ਤੱਕ ਪਹੁੰਚ ਰਿਹਾ ਹੈ। 16 ਮਾਰਚ 2022 ਨੂੰ ਪਾਣੀ ਸਿਰਫ਼ 21 ਫ਼ੀਸਦ ਖੇਤਾਂ ਤੱਕ ਪਹੁੰਚਿਆ ਸੀ, ਜਦੋਂ ਕਿ ਅੱਜ ਮਾਰਚ 2026 ਵਿੱਚ ਇਹ ਲਗਭਗ 75 ਤੋਂ 80 ਫ਼ੀਸਦ ਤੱਕ ਪਹੁੰਚ ਗਿਆ ਹੈ। ਬਿਜਲੀ ਬੋਰਡ ਨੇ ਖੁਦ ਐਲਾਨ ਕੀਤਾ ਹੈ ਕਿ ਉਹ ਟੈਰਿਫ ਘਟਾ ਸਕਦਾ ਹੈ। ਬਿਜਲੀ ਦੀ ਖਪਤ ਘੱਟ ਗਈ ਹੈ ਅਤੇ ਦਿਨ ਵੇਲੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਐਮਐਸਪੀ ਵੀ ਮਿਲ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁੱਧਵਾਰ ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਵੀ ਲਿਆਂਦਾ ਜਿਸ ਵਿੱਚ ਖੇਤੀਬਾੜੀ ਨੂੰ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤੇ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਖੇਤੀਬਾੜੀ ਨੂੰ ਇਸ ਸਮਝੌਤੇ ਤੋਂ ਬਾਹਰ ਨਹੀਂ ਰੱਖਿਆ ਜਾਂਦਾ ਤਾਂ ਸਾਡਾ ਕਿਸਾਨ ਜੋ ਇਸ ਸਮੇਂ ਆਪਣੇ ਖੇਤ ਦਾ ਮਾਲਕ ਹੈ, ਸਿਰਫ਼ ਇੱਕ ਗਾਹਕ ਬਣ ਕੇ ਰਹਿ ਜਾਵੇਗਾ। ਉਸਨੂੰ ਬੀਜਾਂ ਲਈ ਬਾਹਰੀ ਬਾਜ਼ਾਰਾਂ 'ਤੇ ਨਿਰਭਰ ਹੋਣਾ ਪਵੇਗਾ ਅਤੇ ਇਹ ਸੰਯੁਕਤ ਰਾਜ ਤੋਂ ਆਉਣ ਵਾਲੇ ਸਸਤੇ ਅਨਾਜ ਜਾਂ ਮੱਕੀ ਨਾਲ ਮੁਕਾਬਲਾ ਨਹੀਂ ਕਰ ਸਕੇਗਾ। ਅਮਰੀਕਾ ਵਿੱਚ ਔਸਤਨ ਫਾਰਮ ਦਾ ਆਕਾਰ 500 ਏਕੜ ਹੈ, ਜਦੋਂ ਕਿ ਇੱਥੇ ਇਹ ਲਗਭਗ ਢਾਈ ਏਕੜ ਹੈ। ਅਜਿਹੀ ਸਥਿਤੀ ਵਿੱਚ ਮੁਕਾਬਲਾ ਸੰਭਵ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਜਿਹੇ ਕਿਸਾਨ ਵਿਰੋਧੀ ਫੈਸਲੇ ਨਹੀਂ ਲੈਣੇ ਚਾਹੀਦੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਨਵੈਸਟ ਪੰਜਾਬ ਸੰਮੇਲਨ 13 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 15 ਮਾਰਚ ਤੱਕ ਜਾਰੀ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਿਵੇਸ਼ਕ ਨਾ ਸਿਰਫ਼ ਦੇਸ਼ ਭਰ ਤੋਂ ਸਗੋਂ ਜਾਪਾਨ, ਕੋਰੀਆ, ਯੂਕੇ, ਫਰਾਂਸ ਅਤੇ ਸਵਿਟਜ਼ਰਲੈਂਡ ਵਰਗੇ ਦੇਸ਼ਾਂ ਤੋਂ ਵੀ ਆ ਰਹੇ ਹਨ। ਪਹਿਲੀ ਵਾਰ ਉਹ ਪੰਜਾਬ ਵਿੱਚ ਫੈਕਟਰੀਆਂ ਸਥਾਪਤ ਕਰਨ ਅਤੇ ਭਾਰਤੀ ਕੰਪਨੀਆਂ ਨਾਲ ਸਾਂਝੇਦਾਰੀ ਵਿੱਚ ਵੱਡੇ ਪਲਾਂਟ ਸਥਾਪਤ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। 20 ਮਾਰਚ ਨੂੰ ਟਾਟਾ ਸਟੀਲ ਪਲਾਂਟ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਉਤਪਾਦਨ ਸ਼ੁਰੂ ਹੋਵੇਗਾ। ਜਮਸ਼ੇਦਪੁਰ ਤੋਂ ਬਾਅਦ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਹੋਵੇਗਾ, ਜਿਸ ਨੂੰ ਪੰਜਾਬ ਵਿੱਚ ਲਗਾਇਆ ਜਾ ਰਿਹਾ ਹੈ।

Arvind-Kejriwal-Pays-Obeisance-At-Sri-Sachkhand-Sri-Harmandir-Sahib-With-Cm-Bhagwant-Singh-Mann-After-Court-Proves-Him-kattar-Imaandar-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead