April 21, 2026 13:44:03

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

Apr10,2026 | Meenu Galhotra | Chandigarh

*• ਕੈਡਿਟ ਅਭੀਸ਼ ਨੇ ਚੌਥਾ ਅਤੇ ਗੁਰਕਰਨਜੀਤ ਸਿੰਘ ਨੇ 12ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ*
*• ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਇਹ ਪ੍ਰਾਪਤੀ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦੀ ਗਵਾਹੀ ਭਰਦੀ ਹੈ*

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।
ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ 'ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ।
ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦਾ ਪ੍ਰਮਾਣ ਦੱਸਦਿਆਂ ਕੈਡਿਟਾਂ ਦੀ ਭਰਵੀਂ ਸ਼ਲਾਘਾ ਕੀਤੀ। ਇਹ ਕੈਡਿਟ ਪੰਜਾਬ ਦਾ ਮਾਣ ਹਨ। ਇਨ੍ਹਾਂ ਕੈਡਿਟਾਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਸ ਪ੍ਰੈਪਰੇਟਰੀ ਵਿਖੇ ਦਿੱਤੀ ਜਾਣ ਵਾਲੀ ਸ਼ਾਨਦਾਰ ਸਿਖਲਾਈ ਸਦਕਾ ਸਮੁੱਚੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ।
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ, ਨੇ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਸਭ ਤੋਂ ਵਧੀਆ ਅਧਿਕਾਰੀ ਦੇਣ ਦੇ ਸੰਸਥਾ ਦੇ ਬੇਮਿਸਾਲ ਟਰੈਕ ਰਿਕਾਰਡ ਨੂੰ ਉਜਾਗਰ ਕਰਦਿਆਂ ਕੈਡਿਟਾਂ ਦੇ ਪ੍ਰਦਰਸ਼ਨ 'ਤੇ ਮਾਣ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਸਾਡੀ ਫੈਕਲਟੀ ਦੀ ਅਟੁੱਟ ਵਚਨਬੱਧਤਾ ਅਤੇ ਸਾਡੇ ਕੈਡਿਟਾਂ ਦੀ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੈ।

20-Mrsafpi-Cadets-Make-It-To-Nda-Merit-List


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead