November 28, 2026 22:39:34

ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਪੀਰਜ਼ਾਦਾ ਮੁਹੰਮਦ ਸਈਦ ਦਾ ਦੇਹਾਂਤ

Nov27,2026 | Bureau | JK

ਜੰਮੂ-ਕਸ਼ਮੀਰ ਦੀ ਅਨੰਤਨਾਗ ਵਿਧਾਨ ਸਭਾ ਸੀਟ ਤੋਂ ਕਾਂਗਰਸ ਵਿਧਾਇਕ ਪੀਰਜ਼ਾਦਾ ਮੁਹੰਮਦ ਸਈਦ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। 73 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਪਾਰਟੀ ਦੇ ਕਈ ਆਗੂਆਂ ਨੇ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।ਕਾਂਗਰਸੀ ਆਗੂ ਇਰਫਾਨ ਨਕੀਬ ਨੇ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਨੂੰ ਆਪਣਾ ਸੀਨੀਅਰ ਸਾਥੀ ਅਤੇ ਮਾਰਗਦਰਸ਼ਕ ਦੱਸਿਆ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਅਤੇ ਕਾਂਗਰਸ ਪਾਰਟੀ ਲਈ ਪੀਰਜ਼ਾਦਾ ਮੁਹੰਮਦ ਸਈਦ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।ਨੈਸ਼ਨਲ ਕਾਨਫਰੰਸ ਦੇ ਆਗੂਆਂ ਵੱਲੋਂ ਵੀ ਉਨ੍ਹਾਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਆਗੂਆਂ ਨੇ ਦੁਆ ਕੀਤੀ ਕਿ ਅੱਲ੍ਹਾ ਵਿਛੜੀ ਰੂਹ ਨੂੰ ਜੰਨਤ ਵਿੱਚ ਉੱਚਾ ਮੁਕਾਮ ਬਖ਼ਸ਼ੇ।

Sad-News-From-The-Political-Sphere-Senior-Congress-Leader-And-Mla-Pirzada-Mohammad-Sayeed-Has-Passed-Away


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑