ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਸਿੱਖ ਸ਼ਰਧਾਲੂਆਂ ‘ਤੇ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖਿਲਾਫ ਕੇਸ ਦੀ ਮੰਗ ਕੀਤੀ। ਸ੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਮੁਆਫੀ ਮਨਣ ਯੋਗ ਨਹੀਂ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।ਸਾਂਝੇ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ , ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਵਿਜੇ ਦਾਨਵ, ਹਰਭਜਨ ਸਿੰਘ ਡੰਗ, ਸਤੀਸ਼ ਮਲਹੋਤਰਾ ਅਤੇ ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਦੋਸ਼ੀ ਨੇ ਮੁਆਫੀ ਮੰਗੀ ਹੈ ਪਰ ਇਹ ਸਵੀਕਾਰ ਨਹੀਂ ਹੋਵੇਗੀ । ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਜੇ ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਲਈ ਕੇਸ ਦਰਜ ਕੀਤਾ ਗਿਆ ਸੀ, ਤਾਂ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਵੀ ਧਮਕੀ ਅਤੇ ਗੁਰਦੁਆਰਿਆਂ ‘ਤੇ ਹਮਲੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਨ। ਮੀਟਿੰਗ ਦੌਰਾਨ ਜਸਦੀਪ ਸਿੰਘ ਕਾਉਂਕੇ , ਕਮਲ ਅਰੋੜਾ, ਮਨਪ੍ਰੀਤ ਸਿੰਘ ਕੱਕੜ, ਵਿੱਕੀ ਕੁਲਾਰ, ਰਣਧੀਰ ਸਿੰਘ ਲਾਡੀ, ਸਿਮਰਜੀਤ ਸਿੰਘ, ਕਿੱਕੀ ਮਲਹੋਤਰਾ, ਸੁਖਜਿੰਦਰ ਸਿੰਘ ਸ਼ਿੰਦਾ, ਸੋਹਣ ਸਿੰਘ ਅਤੇ ਕਨੋਜ ਦਾਨਵ ਹਾਜ਼ਰ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)