ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਿਲ ਅਤੇ ਉਨ੍ਹਾਂ ਦਾ ਸਵਾਗਤ ਕੀਤਾ
ਆਮ ਆਦਮੀ ਪਾਰਟੀ ਵਿੱਚ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ, ਹਰ ਵਰਗ ਦੇ ਲੋਕਾਂ ਦਾ ਮਿਲ ਰਿਹਾ ਸਮਰਥਨ - ਅਮਨ ਅਰੋੜਾ
ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਬੁੱਧਵਾਰ ਨੂੰ, ਲੁਧਿਆਣਾ ਦੇ ਕਈ ਵੱਡੇ ਸਮਾਜ ਸੇਵਕ ਅਤੇ ਆਗੂ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਹਲਕੇ ਦੇ 150 ਤੋਂ ਵੱਧ ਪਰਿਵਾਰ ਵੀ 'ਆਪ' ਵਿੱਚ ਸ਼ਾਮਲ ਹੋਏ।
'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਗੁਰਮੀਤ ਸਿੰਘ ਖੁੱਡੀਆਂ, ਪਾਰਟੀ ਦੇ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ, 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ,ਓਐਸਡੀ ਰਾਜਬੀਰ ਘੁੰਮਣ ਅਤੇ ਹੋਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਬਰਿੰਦਰ ਪ੍ਰਤਾਪ ਸਿੰਘ, ਜੋ ਕਿ ਸਹਿਯੋਗ ਵੈਲਫੇਅਰ ਸੋਸਾਇਟੀ ਰਾਹੀਂ ਸਾਲਾਂ ਤੋਂ ਲੁਧਿਆਣਾ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਹ ਰਾਸ਼ਟਰੀ ਪੱਧਰ ਦੇ ਕ੍ਰਿਕਟਰ ਵੀ ਰਹਿ ਚੁੱਕੇ ਹਨ। ਉਹ ਰਾਜਪਾਲ ਸਿੰਘ ਅਤੇ ਆਪਣੇ ਦਰਜਨਾਂ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ।
ਇਨ੍ਹਾਂ ਤੋਂ ਇਲਾਵਾ, ਪ੍ਰਮੁੱਖ ਦਲਿਤ ਨੇਤਾ ਦਾਰਾ ਟਾਂਕ ਵੀ ਆਪਣੇ ਸਾਥੀਆਂ ਮਾਸਟਰ ਪ੍ਰਵੀਨ, ਉਪਿੰਦਰ ਨਾਗਰਾ, ਪ੍ਰਵੇਸ਼ ਚੰਦੇਲ, ਦਵਿੰਦਰ ਹੈਪੀ ਅਤੇ ਦਰਜਨਾਂ ਹੋਰ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਲੁਧਿਆਣਾ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ 'ਆਪ' ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ 'ਆਪ' ਦੀ ਲਹਿਰ ਚੱਲ ਰਹੀ ਹੈ। ਅਸੀਂ ਇਹ ਚੋਣ ਵੱਡੇ ਫ਼ਰਕ ਨਾਲ ਜਿੱਤਾਂਗੇ ਅਤੇ ਜਲੰਧਰ ਪੱਛਮੀ ਜ਼ਿਮਨੀ ਚੋਣ ਦਾ ਰਿਕਾਰਡ ਤੋੜਾਂਗੇ। ਉਨ੍ਹਾਂ ਕਿਹਾ ਕਿ 'ਆਪ' ਉਮੀਦਵਾਰ ਸੰਜੀਵ ਅਰੋੜਾ ਜ਼ਿਮਨੀ ਚੋਣ ਵਿੱਚ ਜਿੱਤ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ ਕਿਉਂਕਿ ਲੋਕ ਖ਼ੁਦ 'ਆਪ' ਉਮੀਦਵਾਰ ਨੂੰ ਜਿਤਾਉਣ ਲਈ ਉਤਸ਼ਾਹਿਤ ਹਨ।
Major-Boost-For-Aam-Aadmi-Party-In-Ludhiana-West-Prominent-Social-Figures-Join-The-Party
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)