ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਤੋਂ ਵੱਧਦੀਆਂ ਹੋਈਆਂ ਨਜ਼ਰੀਂ ਆ ਰਹੀਆਂ ਹਨ। ਜਾਣਕਾਰੀ ਇਹ ਹੈ ਕਿ ਸੀਐੱਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਦੇ ਵੱਲੋਂ ਉਨ੍ਹਾਂ ਨੂੰ ਲੀਗਲ ਨੋਟਿਸ ਭੇਜਿਆ ਹੈ। ਨੋਟਿਸ ਵਿਚ ਸੁਖਪਾਲ ਖਹਿਰਾ ਨੂੰ 72 ਘੰਟਿਆਂ ਅੰਦਰ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।
ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ, ਬੇਬੁਨਿਆਦ ਅਤੇ ਮਨਘੜਤ ਆਰੋਪ ਲਗਾਏ ਹਨ, ਜਿਸ ਨਾਲ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੋਮਵਾਰ ਤੱਕ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ। ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਖਹਿਰਾ ਲਗਾਤਾਰ 'ਆਪ' ਸਰਕਾਰ ਅਤੇ ਮੁੱਖ ਮੰਤਰੀ ਮਾਨ 'ਤੇ ਨਿਸ਼ਾਨਾ ਸਾਧ ਰਹੇ ਹਨ।
ਸੁਖਪਾਲ ਖਹਿਰਾ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ 'ਤੇ ਸਰਕਾਰ 'ਤੇ ਲਗਭਗ 15 ਤੋਂ 20 ਕਰੋੜ ਰੁਪਏ ਦੇ ਨੁਕਸਾਨ ਦਾ ਆਰੋਪ ਲਗਾਇਆ ਸੀ।
Mla-Sukhpal-Khaira-s-Problems-Are-Increasing-Cm-Mann-s-Osd-Sends-Legal-Notice
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)