ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਦੇ ਲੁਧਿਆਣਾ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਸ. ਪਰਮਿੰਦਰ ਸਿੰਘ ਵੱਲੋਂ ਇਹ ਜਿੰਮੇਵਾਰੀ ਸੌਂਪਣ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਮੂਹ ਸਰਪਰਸਤ, ਸੀਨੀਅਰ ਆਗੂ ਸ. ਪਰਮਪਾਲ ਸਿੰਘ ਸਭਰਾਅ ਅਤੇ ਪਾਰਟੀ ਅਬਜਰਵਰਾਂ ਬੀਬੀ ਜਗੀਰ ਕੌਰ, ਸ. ਸੰਤਾ ਸਿੰਘ ਉਮੈਦਪੁਰੀ ਤੇ ਸ. ਭਰਪੂਰ ਸਿੰਘ ਧਾਂਦਰਾ ਸਣੇ ਸਮੂਹ ਅਹੁਦੇਦਾਰ ਸਾਹਿਬਾਨਾਂ ਦਾ ਧੰਨਵਾਦ ਪ੍ਰਗਟਾਇਆ ਗਿਆ ਹੈ।
ਪਾਰਟੀ ਵੱਲੋਂ ਸ. ਪਰਮਿੰਦਰ ਸਿੰਘ ਨੂੰ ਲੁਧਿਆਣਾ ਸ਼ਹਿਰੀ ਦਾ ਪ੍ਰਧਾਨ, ਸ. ਗੁਰਦੀਪ ਸਿੰਘ ਨੂੰ ਜਨਰਲ ਸਕੱਤਰ, ਸ. ਗੁਰੂ ਸਾਹਿਬ ਸਿੰਘ ਨੂੰ ਪ੍ਰੈਸ ਸਕੱਤਰ/ ਬੁਲਾਰਾ ਅਤੇ ਸ. ਹਰਜੀਤ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸ. ਪਰਮਿੰਦਰ ਸਿੰਘ ਅਤੇ ਸਮੂਹ ਨਵ ਨਿਯੁਕਤ ਅਹੁਦੇਦਾਰਾਂ ਵੱਲੋਂ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਕਿਹਾ ਗਿਆ ਹੈ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤਾਂ ਵਿੱਚੋਂ ਇੱਕ ਪੰਥਕ ਸੋਚ ਵਾਲੀ ਪਾਰਟੀ ਦੀ ਸਰਕਾਰ ਹੀ ਕੱਢ ਸਕਦੀ ਹੈ। ਸੂਬੇ ਦੇ ਲੋਕਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਤੋਂ ਬਹੁਤ ਸਾਰੀਆਂ ਉਮੀਦਾਂ ਹਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)