*ਭਗਵੰਤ ਸਿੰਘ ਮਾਨ ਲਗਾਤਾਰ ਦੂਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣਨਗੇ; ਜਨਤਾ 'ਆਪ' ਸਰਕਾਰ ਨੂੰ ਦੁਬਾਰਾ ਚੁਣੇਗੀ: ਬਲਤੇਜ ਪੰਨੂ**ਭਗਵੰਤ ਸਿੰਘ ਮਾਨ ਪੰਜਾਬ ਦੇ ਇਤਿਹਾਸ ਵਿੱਚ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜੋ ਆਮ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹਨ: ਬਲਤੇਜ ਪੰਨੂ**ਨਹਿਰੀ ਪਾਣੀ ਤੋਂ ਲੈ ਕੇ 600 ਯੂਨਿਟ ਮੁਫ਼ਤ ਬਿਜਲੀ ਅਤੇ ₹10 ਲੱਖ ਦੇ ਸਿਹਤ ਬੀਮੇ ਤੱਕ, 'ਆਪ' ਨੇ 5 ਸਾਲਾਂ ਵਿੱਚ ਉਹ ਕਰ ਵਿਖਾਇਆ ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ: ਬਲਤੇਜ ਪੰਨੂ**ਪੰਜਾਬ ਦੇ ਲੋਕ 750 ਕਿਸਾਨਾਂ ਦੀ ਸ਼ਹਾਦਤ ਵਿੱਚ ਭਾਜਪਾ ਦੀ ਭੂਮਿਕਾ ਨੂੰ ਨਹੀਂ ਭੁੱਲੇ ਹਨ, ਉਹ ਇਸ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਕਦੇ ਸਮਰਥਨ ਨਹੀਂ ਕਰਨਗੇ: ਬਲਤੇਜ ਪੰਨੂ**ਪੰਜਾਬੀ ਭਾਜਪਾ ਨੂੰ 750 ਕਿਸਾਨਾਂ ਦੀ ਸ਼ਹਾਦਤ ਅਤੇ ਬੀਬੀਐਮਬੀ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਚੇਤੇ ਕਰਵਾਉਣਗੇ: ਬਲਤੇਜ ਪੰਨੂ*
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ 'ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਬੀਜੇਪੀ ਪੰਜਾਬ ਵਿੱਚ 117 ਸੀਟਾਂ 'ਤੇ ਇਕੱਲੀ ਚੋਣ ਲੜਦੀ ਹੈ ਜਾਂ ਕਿਸੇ ਨਾਲ ਗਠਜੋੜ ਕਰਕੇ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਆਪਣੇ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ 'ਤੇ ਜਨਤਾ ਦੀ ਕਚਹਿਰੀ ਵਿੱਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਰਿਪੀਟ ਹੋਣ ਜਾ ਰਹੀ ਹੈ ਅਤੇ ਭਗਵੰਤ ਮਾਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨਗੇ।ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਾਂ ਪ੍ਰਤੀ ਜਵਾਬਦੇਹੀ 'ਤੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ 1947 ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਭਗਵੰਤ ਮਾਨ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜੋ ਆਮ ਜਨਤਾ ਦੇ ਨਾਲ ਸਿੱਧੇ ਸੰਪਰਕ ਵਿੱਚ ਹਨ। ਪਹਿਲਾਂ ਕਿਸੇ ਮੁੱਖ ਮੰਤਰੀ ਨੂੰ ਸਿੱਧਾ ਮਿਲਣਾ ਅਸੰਭਵ ਹੁੰਦਾ ਸੀ, ਪਰ ਅੱਜ ਮੁੱਖ ਮੰਤਰੀ ਜਿੱਥੇ ਵੀ ਜਾਂਦੇ ਹਨ, ਸੜਕਾਂ 'ਤੇ ਖੜ੍ਹੇ ਲੋਕਾਂ ਨੂੰ ਵੀ ਰੁਕ ਕੇ ਮਿਲਦੇ ਹਨ ਅਤੇ ਹਰ ਪੰਜਾਬੀ ਇਹ ਮਹਿਸੂਸ ਕਰਦਾ ਹੈ ਕਿ ਇਹ ਉਨ੍ਹਾਂ ਦੇ ਆਪਣੇ ਮੁੱਖ ਮੰਤਰੀ ਹਨ। ਜੋ ਕੰਮ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ 5 ਸਾਲਾਂ ਵਿੱਚ ਪੂਰੇ ਕਰ ਵਿਖਾਏ ਹਨ, ਜਿਸ ਵਿੱਚ 88 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ, 600 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦਾ ਕੈਸ਼ਲੇਸ ਬੀਮਾ ਦੇਣਾ ਸ਼ਾਮਲ ਹੈ। ਅਜਿਹੇ ਕ੍ਰਾਂਤੀਕਾਰੀ ਕੰਮ ਭਾਰਤ ਦੇ ਇਤਿਹਾਸ ਵਿੱਚ ਕਿਸੇ ਮੁੱਖ ਮੰਤਰੀ ਨੇ ਨਹੀਂ ਕੀਤੇ।ਭਾਜਪਾ ਆਗੂਆਂ ਦੇ ਗਠਜੋੜ ਬਾਰੇ ਦਿੱਤੇ ਬਿਆਨਾਂ 'ਤੇ ਚੁਟਕੀ ਲੈਂਦਿਆਂ ਪੰਨੂ ਨੇ ਕਿਹਾ ਕਿ ਬੀਜੇਪੀ ਲੀਡਰਸ਼ਿਪ ਆਪ ਹੀ ਪੂਰੀ ਤਰ੍ਹਾਂ ਭੁਲੇਖੇ ਵਿੱਚ ਹੈ, ਕਿਉਂਕਿ ਇੱਕ ਪਾਸੇ ਉਹ 117 ਸੀਟਾਂ 'ਤੇ ਇਕੱਲੇ ਲੜਨ ਦੀ ਗੱਲ ਕਰਦੇ ਹਨ ਅਤੇ ਅਗਲੇ ਹੀ ਪਲ ਗਠਜੋੜ ਕਰਨ ਦੀ ਗੱਲ ਕਰਦੇ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਬੀਜੇਪੀ ਚਾਹੇ ਇਕੱਲੀ ਲੜੇ ਜਾਂ ਕਿਸੇ ਨਾਲ ਗਠਜੋੜ ਕਰਕੇ, ਪੰਜਾਬ ਦੇ ਲੋਕ ਬੀਜੇਪੀ ਨੂੰ ਕਦੇ ਵੀ ਵੋਟ ਨਹੀਂ ਪਾਉਣਗੇ। ਪੰਜਾਬ ਦੇ ਲੋਕ ਅੱਜ ਵੀ ਨਹੀਂ ਭੁੱਲੇ ਕਿ ਦਿੱਲੀ ਦੀਆਂ ਸਰਹੱਦਾਂ 'ਤੇ 750 ਦੇ ਕਰੀਬ ਕਿਸਾਨਾਂ ਦੀਆਂ ਸ਼ਹਾਦਤਾਂ ਭਾਰਤੀ ਜਨਤਾ ਪਾਰਟੀ ਕਰਕੇ ਹੋਈਆਂ ਸਨ। ਇਸ ਤੋਂ ਇਲਾਵਾ ਬੀਜੇਪੀ ਵੱਲੋਂ ਬੀਬੀਐਮਬੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਖੜ੍ਹੇ ਕੀਤੇ ਗਏ ਅਤੇ ਅੱਜ ਤੱਕ ਪੰਜਾਬ ਦੇ ਸਾਰੇ ਫੰਡ ਰੋਕ ਕੇ ਰੱਖੇ ਹੋਏ ਹਨ। ਇਸ ਲਈ ਪੰਜਾਬ ਵਿਰੋਧੀ ਨੀਤੀਆਂ ਚਲਾਉਣ ਵਾਲੀ ਬੀਜੇਪੀ ਨੂੰ ਪੰਜਾਬ ਦੇ ਸੂਝਵਾਨ ਲੋਕ ਚੋਣਾਂ ਵਿੱਚ ਕਦੇ ਵੀ ਨਹੀਂ ਜਿਤਾਉਣਗੇ।————
Bjp-Can-Contest-Alone-Or-With-Allies-Aap-Will-Fight-On-Its-Development-Record-Baltej-Pannu
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)