BREAKING NEWS: SAD-BJP ਗਠਜੋੜ 'ਤੇ ਲੱਗੀ ਪੱਕੀ ਮੋਹਰ! ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ SAD ਤੇ BJP ਮੁੜ ਆਉਣਗੇ ਇਕੱਠੇ, ਦਿੱਲੀ 'ਚ ਦੁਪਹਿਰ 1 ਵਜੇ ਹੋਵੇਗਾ ਰਸਮੀ ਐਲਾਨਪੂਰੀ ਖ਼ਬਰਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ ਹੋਣ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਇੱਕ ਵਾਰ ਫਿਰ ਸਿਆਸੀ ਮੈਦਾਨ ਵਿੱਚ ਇਕੱਠੇ ਉਤਰਨ ਦੀ ਤਿਆਰੀ ਕਰ ਰਹੇ ਹਨ। ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀਆਂ ਚਰਚਾਵਾਂ ਹੁਣ ਆਖਰੀ ਪੜਾਅ 'ਤੇ ਪਹੁੰਚ ਚੁੱਕੀਆਂ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਨੂੰ ਗਠਜੋੜ ਦਾ ਰਸਮੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਦਿੱਲੀ ਵਿੱਚ ਦੁਪਹਿਰ 1 ਵਜੇ ਸਾਂਝੀ ਪ੍ਰੈਸ ਕਾਨਫਰੰਸ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਹਾਲਾਂਕਿ ਗਠਜੋੜ ਦੇ ਰਸਮੀ ਐਲਾਨ ਦੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।
ਇਸ ਸਿਆਸੀ ਘਟਨਾਕ੍ਰਮ ਦੌਰਾਨ ਭਾਜਪਾ ਦੇ ਕੇਂਦਰੀ ਆਗੂ ਅਮਿਤ ਸ਼ਾਹ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦੋਵਾਂ ਪਾਰਟੀਆਂ ਦੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਅਹਿਮ ਮੰਨੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਰੀਬ 24 ਸਾਲਾਂ ਤੱਕ ਚੱਲਿਆ ਸੀ। ਦੋਵਾਂ ਪਾਰਟੀਆਂ ਨੇ 1997 ਤੋਂ 2017 ਤੱਕ ਇਕੱਠਿਆਂ ਚੋਣਾਂ ਲੜੀਆਂ ਅਤੇ ਪੰਜਾਬ ਵਿੱਚ ਤਿੰਨ ਵਾਰ ਸਰਕਾਰ ਬਣਾਈ। ਸਾਲ 2020 ਵਿੱਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਗਠਜੋੜ ਤੋੜ ਲਿਆ ਸੀ।
ਹੁਣ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ 2027 ਦੀਆਂ ਚੋਣਾਂ ਵਿੱਚ ਸੀਟਾਂ ਦੀ ਵੰਡ ਕਿਵੇਂ ਹੋਵੇਗੀ ਅਤੇ ਇਹ ਗਠਜੋੜ ਆਮ ਆਦਮੀ ਪਾਰਟੀ ਤੇ ਕਾਂਗਰਸ ਲਈ ਕਿੰਨੀ ਵੱਡੀ ਚੁਣੌਤੀ ਬਣੇਗਾ?
ਹੁਣ ਦੇਖਣਾ ਹੋਵੇਗਾ ਕਿ SAD-BJP ਦੀ ਮੁੜ ਸਾਂਝ ਪੰਜਾਬ ਦੀ ਸਿਆਸਤ ਦਾ ਸਮੀਕਰਨ ਕਿੰਨਾ ਬਦਲਦੀ ਹੈ।
Breaking-News-Sad-bjp-Alliance-Confirmed-
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)