February 16, 2026 08:54:26

ਰਕਬਾ ਭਵਨ ਵਿਖੇ ਫਾਊਂਡੇਸ਼ਨ ਦੀ ਸਰਹਿੰਦ ਫਤਿਹ ਮਾਰਚ ਦੀਆਂ ਤਿਆਰੀ ਸਬੰਧੀ ਮੀਟਿੰਗ ਭਲਕੇ

May5,2025 | Meenu Galhotra | Ludhiana

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ "ਸਰਹਿੰਦ ਫਤਿਹ ਮਾਰਚ" ਭਵਨ ਰਕਬਾ ਤੋਂ ਸਰਹਿੰਦ ਤੱਕ ਕੱਢਿਆ ਜਾਂਦਾ ਹੈ ਜਿਸ ਸਬੰਧੀ ਮਿਤੀ 7 ਮਈ 2025 (ਦਿਨ ਬੁੱਧਵਾਰ), 11.00 ਵਜੇ ਸਵੇਰੇ ਰਕਬਾ ਭਵਨ ਵਿਖੇ, ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਵੱਲੋਂ 13 ਮਈ ਵਾਲੇ ਦਿਨ ਉਲੀਕੇ ਗਏ ਸਰਹਿੰਦ ਫਤਿਹ ਮਾਰਚ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਪਰੋਕਤ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਮਹਿਲਾ ਵਿੰਗ ਦੀ ਪ੍ਰਧਾਨ ਕਰਮਜੀਤ ਕੌਰ ਛੰਦੜਾਂ ਅਤੇ ਯੂਥ ਵਿੰਗ ਦੇ ਪ੍ਰਧਾਨ ਰਣਵੀਰ ਸਿੰਘ ਹੰਬੜਾਂ ਨੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ਰਾਹੀਂ ਦੱਸਿਆ ਕਿ ਇਹ ਮੀਟਿੰਗ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਹੋਵੇਗੀ ਜਿਸ ਵਿਚ ਫਤਿਹ ਮਾਰਚ ਦੌਰਾਨ ਵੱਖ-ਵੱਖ ਪੜਾਵਾਂ 'ਤੇ ਕੀਤੇ ਯੋਗ ਪ੍ਰਬੰਧਾਂ ਦਾ ਜਾਇਜਾ ਲਿਆ ਜਾਵੇਗਾ। ਉਨ੍ਹਾਂ ਫਾਊਂਡੇਸ਼ਨ ਦੇ ਸਭ ਆਹੁਦੇਦਾਰਾਂ ਨੂੰ ਇਸ ਮੀਟਿੰਗ 'ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

Meeting-Regarding-Preparations-For-The-Sirhind-Fateh-March-Of-The-Foundation-At-Rakba-Bhawan-Tomorrow


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead