February 16, 2026 09:04:07

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Aug19,2025 | Meenu Galhotra | Amritsar

21 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਵਾਨਾ ਹੋਵੇਗਾ ਸ਼ਹੀਦੀ ਨਗਰ ਕੀਰਤਨ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਧੋਬੜੀ ਸਾਹਿਬ ਅਸਾਮ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਗੁਰਬਾਣੀ ਕੀਰਤਨ ਮਗਰੋਂ ਆਰੰਭਤਾ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਜ਼ਿਕਰਯੋਗ ਹੈ ਕਿ 20 ਅਗਸਤ ਰਾਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ ਅਤੇ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਦੁਆਰਾ ਧੋਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਹੈ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪੜਾਅ ਦਰ ਪੜਾਅ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਆਦਿ ਹਾਜ਼ਰ ਸਨ।

Sri-Akhand-Path-Sahib-Begins-At-Gurdwara-Dhobari-Sahib-Assam-Dedicated-To-The-350th-Martyrdom-Anniversary-Of-The-Ninth-Guru-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead