February 16, 2026 09:03:59

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

Aug27,2025 | Meenu Galhotra | Amritsar

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਜਮਸ਼ੇਦਪੁਰ ਟਾਟਾ ਨਗਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਨਾਨਕਸਰ ਸਾਹਿਬ ਟੈਲਕੋ ਜਮਸ਼ੇਦਪੁਰ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਂਚੀ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਸਥਾਨਕ ਸੰਗਤਾਂ ਸ਼ਬਦ ਕੀਰਤਨ ਕਰਦਿਆਂ ਅੱਗੇ ਤੋਂ ਨਗਰ ਕੀਰਤਨ ਦੇ ਸਵਾਗਤ ਲਈ ਆਈਆਂ। ਇਸ ਦੌਰਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਰਘੁਬਰ ਦਾਸ ਨੇ ਵੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।

ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਵਿਖੇ ਰੁਕੇਗਾ, ਜਿਥੋਂ 28 ਅਗਸਤ ਨੂੰ ਅਗਲੇ ਪੜਾਅ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ ਹੋਵੇਗਾ।

ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

350th-Anniversary-Of-The-Martyrdom-Of-Sri-Guru-Tegh-Bahadur-Sahib-Ji-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead