February 16, 2026 08:54:21

ਨੈਤਿਕਤਾ ਅਤੇ ਅਧਿਆਤਮਿਕਤਾ ਨਾਲ ਹੀ ਰਾਜਨੀਤੀ ਵਿਚ ਸੁਨਹਿਰੀ ਯੁੱਗ ਸੰਭਵ : ਡਾ. ਰਵਜੋਤ ਸਿੰਘ

Sep14,2025 | Meenu Galhotra | Hoshiarpur

- ਸਥਾਨਕ ਸਰਕਾਰਾਂ ਮੰਤਰੀ ਨੇ ਮਾਊਂਂਟ ਆਬੂ ਵਿਖੇ ਪੰਜਾਬ ਦੀ ਖੁਸ਼ਹਾਲੀ ਅਤੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੀ ਪ੍ਰਾਰਥਨਾ
- ਬ੍ਰਹਮਾ ਕੁਮਾਰੀ ਸ਼ਾਂਤੀ ਵਣ 'ਚ ਹੋਏ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜਸਥਾਨ ਦੇ ਮਾਊਂਟ ਆਬੂ ਵਿਚ ਬ੍ਰਹਮਾ ਕੁਮਾਰੀ ਸ਼ਾਂਤੀ ਵਣ ਵਿਖੇ ਆਯੋਜਿਤ ਪ੍ਰੋਗਰਾਮ "ਰਾਜਨੀਤੀ ਵਿਚ ਨੈਤਿਕਤਾ ਅਤੇ ਅਧਿਆਤਮਿਕਤਾ - ਸੁਨਹਿਰੀ ਯੁੱਗ ਵੱਲ" ਵਿਚ ਹਿੱਸਾ ਲਿਆ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਮਾਜ ਦੀ ਅਸਲ ਤਰੱਕੀ ਰਾਜਨੀਤੀ ਵਿਚ ਪਾਰਦਰਸ਼ਤਾ, ਨੈਤਿਕ ਕਦਰਾਂ-ਕੀਮਤਾਂ ਅਤੇ ਅਧਿਆਤਮਿਕਤਾ ਦੇ ਏਕੀਕਰਨ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੇ ਸਾਰੇ ਜਨ ਪ੍ਰਤੀਨਿਧੀਆਂ ਅਤੇ ਸਮਾਜ ਸੇਵਕਾਂ ਨੂੰ ਆਪਣੇ ਕੰਮ ਵਿਚ ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਸਰਵਉੱਚ ਰੱਖਣ ਲਈ ਪ੍ਰੇਰਿਤ ਕੀਤਾ ਹੈ।
ਕੈਬਨਿਟ ਮੰਤਰੀ ਨੇ ਇਸ ਮੌਕੇ ਪੰਜਾਬ ਵਿਚ ਹਾਲ ਹੀ ਵਿੱਚ ਆਈ ਹੜ੍ਹਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਦਰਦ ਨੂੰ ਸਮਝਦੇ ਹੋਏ, ਇਥੇ ਮੌਜੂਦ ਸਾਰੇ ਸਾਧਕਾਂ ਨੇ ਸਮੂਹਿਕ ਤੌਰ 'ਤੇ ਪੰਜਾਬ ਦੀ ਖੁਸ਼ਹਾਲੀ ਅਤੇ ਪ੍ਰਭਾਵਿਤ ਲੋਕਾਂ ਦੇ ਜਲਦੀ ਮੁੜ ਵਸੇਬੇ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਸੂਬਾ ਜਲਦੀ ਹੀ ਇਸ ਆਫ਼ਤ ਤੋਂ ਉਭਰ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਧਿਆਤਮਿਕਤਾ ਅਤੇ ਮਨੁੱਖੀ ਸੰਵੇਦਨਸ਼ੀਲਤਾ ਸਾਨੂੰ ਅਜਿਹੀਆਂ ਆਫ਼ਤਾਂ ਵਿਚ ਇੱਕਜੁੱਟ ਹੋ ਕੇ ਅੱਗੇ ਵਧਣ ਦੀ ਤਾਕਤ ਦਿੰਦੀ ਹੈ।
ਡਾ. ਰਵਜੋਤ ਸਿੰਘ ਨੇ ਬ੍ਰਹਮਾ ਕੁਮਾਰੀ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਯਤਨ ਰਾਜਨੀਤੀ ਅਤੇ ਸਮਾਜ ਨੂੰ ਇਕ ਨਵੀਂ ਦਿਸ਼ਾ ਦੇਣ ਵਿਚ ਮਦਦਗਾਰ ਸਾਬਤ ਹੋਵੇਗਾ।

Golden-Era-In-Politics-Possible-Only-With-Ethics-And-Spirituality-Dr-Ravjot-Singh


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead