March 15, 2026 01:02:41

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ: ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

Mar13,2026 | Abhi | Amritsar

ਭਲਕੇ 14 ਮਾਰਚ ਨੂੰ ਹੋਵੇਗਾ ਸ਼ਤਾਬਦੀ ਦਾ ਮੁੱਖ ਸਮਾਗਮ; ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਤੀਸਰੇ ਦਿਨ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਸਮਾਗਮ ਦੌਰਾਨ ਵੱਡੀ ਗਿਣਤੀ ‘’ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਸਿੰਘ ਨੂੰ ਸਤਿਕਾਰ ਭੇਟ ਕੀਤਾ। ਸਮਾਗਮ ’ਚ ਭਾਈ ਦਲਜੀਤ ਸਿੰਘ ਵਿਛੋਆ, ਭਾਈ ਸਤਪਾਲ ਸਿੰਘ ਐਮ.ਏ., ਭਾਈ ਜਸਬੀਰ ਸਿੰਘ ਵਲਟੋਹਾ ਦੇ ਢਾਡੀ ਜਥਿਆਂ ਅਤੇ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਸਤਿਨਾਮ ਸਿੰਘ ਬੱਲੋਵਾਲੀ, ਭਾਈ ਲਖਵਿੰਦਰ ਸਿੰਘ ਦਰਦੀ, ਭਾਈ ਜੱਸਾ ਸਿੰਘ ਮਨਿਹਾਲਾ ਦੀ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਇਤਿਹਾਸ ਦੇ ਨਾਲ ਜੋੜਿਆ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਭਾਈ ਕੁਲਦੀਪ ਸਿੰਘ ਅਨੰਦਪੁਰੀ ਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਭਾਈ ਸਰਬਜੀਤ ਸਿੰਘ ਲੁਧਿਆਣਾ ਨੇ ਕਥਾ ਵਿਚਾਰਾਂ ਰਾਹੀਂ ਸਾਂਝ ਪਾਈ।ਸ਼ਤਾਬਦੀ ਦੇ ਮੁੱਖ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਭਲਕੇ 14 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਵਿਖੇ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਗੇ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਮੇਤ ਸਿੱਖ ਪੰਥ ਦੀ ਪ੍ਰਮੁੱਖ ਜਥੇਬੰਦੀਆਂ ਦੇ ਆਗੂ ਤੇ ਨੁਮਾਇੰਦੇ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ਼ਾਮ 4:00 ਵਜੇ ਸ਼੍ਰੋਮਣੀ ਕਮੇਟੀ ਅਤੇ ਮਾਝਾ ਕਲੱਬ ਘਰਿਆਲਾ ਦੀਆਂ ਟੀਮਾਂ ਵਿਚਾਰ ਕਬੱਡੀ ਮੈਚ ਵੀ ਕਰਵਾਇਆ ਜਾਵੇਗਾ। ਉਨਾਂ ਸੰਗਤਾਂ ਨੂੰ ਵੀ ਪਰਿਵਾਰਾਂ ਸਮੇਤ ਸ਼ਤਾਬਦੀ ਦੇ ਮੁੱਖ ਸਮਾਗਮ ਸਮੇਂ ਸ਼ਿਰਕਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਬਾਬਾ ਸੁੱਖਾ ਸਿੰਘ ਸਰਹਾਲੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਰਾਜਪਾਲ ਸਿੰਘ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਧਰਮਿੰਦਰ ਸਿੰਘ, ਮੈਨੇਜਰ ਸ. ਜੱਜ ਸਿੰਘ, ਸੁਪਰਵਾਈਜ਼ਰ ਸ. ਭੁਪਿੰਦਰ ਸਿੰਘ, ਪ੍ਰਚਾਰਕ ਭਾਈ ਲਖਬੀਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆ, ਭਾਈ ਕਵਰਚੜ੍ਹਤ ਸਿੰਘ, ਸ. ਬਲਜੀਤ ਸਿੰਘ, ਸਰਪੰਚ ਸ. ਰਣਜੀਤ ਸਿੰਘ, ਸਾਬਕਾ ਸਰਪੰਚ ਸ. ਮੁਖ਼ਤਿਆਰ ਸਿੰਘ, ਸ. ਸੁਰਜੀਤ ਸਿੰਘ, ਸ. ਕਰਨੈਲ ਸਿੰਘ, ਸ. ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜੂਦ ਸਨ।

300th-Martyrdom-Anniversary-Of-Shaheed-Bhai-Tara-Singh-Ji


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead