May 18, 2026 13:27:02

ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵਰੀ ਨੂੰ

Jan27,2026 | Meenu Galhotra | Chandigarh

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ (ਪੁਰਸ਼ ਤੇ ਮਹਿਲਾ) ਅਤੇ ਕ੍ਰਿਕਟ (ਮੈਨ) ਟੂਰਨਾਮੈਂਟ 17 ਤੋਂ 28 ਫਰਵਰੀ, 2026 ਤੱਕ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਟੂਰਨਾਮੈਂਟਾਂ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਸਿਲੈਕਸ਼ਨ ਲਈ ਟਰਾਇਲ 29 ਜਨਵਰੀ, 2026 ਨੂੰ ਸਵੇਰੇ 11 ਵਜੇ ਲਏ ਜਾਣਗੇ। ਪੁਰਸ਼ ਅਤੇ ਮਹਿਲਾ ਦੀਆਂ ਹਾਕੀ ਦੀਆਂ ਟੀਮਾਂ ਲਈ ਟਰਾਈਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਜਦਕਿ ਬਾਸਕਿਟਬਾਲ ਅਤੇ ਚੈੱਸ ਦੀਆਂ ਟੀਮਾਂ ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਲਏ ਜਾਣਗੇ। ਇਸੇ ਤਰ੍ਹਾਂ ਪੁਰਸ਼ ਕ੍ਰਿਕਟ ਦੀਆਂ ਟੀਮਾਂ ਲਈ ਟਰਾਈਲ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ ਵਿਖੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Punjab-Teams-Trials-For-All-India-Civil-Services-Hockey-Basketball-Chess-And-Cricket-To-Be-Held-On-January-29


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead